22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਜ਼ਾਦੀ ਸੰਗਰਾਮੀਏ ਕਾ. ਦਲੀਪ ਸਿੰਘ ਟਪਿਆਲਾ ਦੀ ਬਰਸੀ 11 ਨੂੰ- ਡਾ. ਅਜਨਾਲਾ

ਚੋਗਾਵਾਂ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

Ad Position 21
No active advertisement
ਅਜੀਤ ਡੈਸਕ 22-11-2026
ਚੋਗਾਵਾਂ, 21 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਆਗੂਆਂ ਦੀ ਅਹਿਮ ਮੀਟਿੰਗ ਤਹਿਸੀਲ ਸਕੱਤਰ ਵਿਰਸਾ ਸਿੰਘ ਟਪਿਆਲਾ ਦੀ ਪ੍ਰਧਾਨਗੀ ਹੇਠ ਚੋਗਾਵਾਂ ਵਿਖੇ ਹੋਈ। ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਉੱਘੇ ਸੁਤੰਤਰਤਾ ਸੰਗਰਾਮੀ ਅਤੇ ਕਿਸਾਨ ਆਗੂ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 34ਵੀਂ ਬਰਸੀ 11 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਟਪਿਆਲਾ ਵਿਖੇ ਇਨਕਲਾਬੀ ਜੋਸ਼ ਨਾਲ ਮਨਾਈ ਜਾਵੇਗੀ। ਇਸ ਮੌਕੇ ਫਿਰਕੂ ਤਾਕਤਾਂ ਖ਼ਿਲਾਫ਼ ਹੋਣ ਵਾਲੀ ਵਿਸ਼ਾਲ ਰਾਜਸੀ ਕਾਨਫ਼ਰੰਸ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਵਿਸ਼ੇਸ਼ ਤੌਰ ’ਤੇ ਸੰਬੋਧਨ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੁਬਾਈ ਸਕੱਤਰੇਤ ਮੈਂਬਰ ਤੇ ਕੁੱਲ ਹਿੰਦ ਕਿਸਾਨ ਮਹਾਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਲਈ ਜ਼ਿੰਮੇਵਾਰ ਠਹਿਰਾਇਆ। ਕਾਨਫ਼ਰੰਸ ਦੀਆਂ ਤਿਆਰੀਆਂ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਮੌਕੇ ’ਤੇ ਹੀ 35,000 ਰੁਪਏ ਫੰਡ ਇਕੱਠਾ ਕੀਤਾ ਗਿਆ। ਇਸ ਮੌਕੇ ਬਲਬੀਰ ਸਿੰਘ ਕੱਕੜ, ਵਿਸਾਖਾ ਸਿੰਘ ਭੰਗਵਾਂ, ਸਾਧਾ ਸਿੰਘ ਖਿਆਲਾ, ਹਰਜੀਤ ਸਿੰਘ ਕੱਕੜ, ਬਚਿੱਤਰ ਸਿੰਘ ਕੋਹਾਲੀ, ਬਿਕਰਮਜੀਤ ਸਿੰਘ ਕੋਹਾਲੀ, ਜਗਬੀਰ ਸਿੰਘ ਸ਼ਹੂਰਾ, ਸ਼ਿਵ ਕੁਮਾਰ ਚੋਗਾਵਾਂ, ਹਰਨੇਕ ਸਿੰਘ ਨੇਪਾਲ ਅਤੇ ਭੁਪਿੰਦਰ ਸਿੰਘ ਖਿਆਲਾ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਸ਼ਹਿਰ ਵਿਚ ਟ੍ਰੈਫ਼ਿਕ ਜਾਮ ਦੀ ਸਮੱਸਿਆ ਬਣੀ ਲੋਕਾਂ ਲਈ ਵੱਡੀ ਸਿਰਦਰਦੀ, ਕਈ ਸਾਲਾਂ ਤੋਂ ਨਹੀਂ ਨਿਕਲਿਆ ਕੋਈ ਹੱਲ ਅਗਲੀ ਖ਼ਬਰ 26 ਨੂੰ ਮੋਗਾ ਵਿਖੇ ‘ਆਪ’ ਦੀ ‘ਖ਼ੁਸ਼ਹਾਲ ਪੰਜਾਬ ਮਹਾਂ ਰੈਲੀ’ ਰੈਲੀ ਨਾਲ ਵੱਜੇਗਾ ਚੋਣ ਬਿਗਲ-ਕੁਲਦੀਪ ਸਿੰਘ ਧਾਲੀਵਾਲ
Ad Position 24