22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪੱਟੀ ਹਲਕੇ ਦੇ ਪਿੰਡ ਬੋਪਾਰਾਏ ਵਿਖੇ ਕੀਤੀ ਲੋਕ ਮਿਲਣੀ

ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ’ਚ ਅੱਜ ਇਕ ਵੱਡਾ ਸਿਆਸੀ ਧਮਾਕਾ ਵੇਖਣ ਨੂੰ ਮਿਲਿਆ ਜਦੋਂ ਪਿੰਡ ਬੋਪਾਰਾਏ ਵਿਖੇ ਰਣਜੀਤ ਸਿੰਘ ਬੋਪਾਰਾਏ ਦੇ ਗ੍ਰਹਿ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਤਦਾਦ ਵਿਚ ਪਰਿਵਾਰਾਂ ਨੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਆਪਣਾ ਸਮਰਥਨ ਦਿੱਤਾ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪਰਿਵਾਰਾਂ ਦਾ ਉਨ੍ਹਾਂ ਦੇ ਹੱਕ ਵਿਚ ਖੜ੍ਹਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਹਮੇਸ਼ਾ ਹਲਕਾ ਨਿਵਾਸੀ ਸੰਗਤਾਂ ਦੀ ਸੇਵਾ ਨੂੰ ਪਹਿਲ ਦਿੱਤੀ ਹੈ ਅਤੇ ਕਿਸੇ ਵੀ ਯੋਗ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 22-11-2026
ਪੱਟੀ, 21 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਵਿਧਾਨ ਸਭਾ ਹਲਕਾ ਪੱਟੀ ਦੀ ਸਿਆਸਤ ’ਚ ਅੱਜ ਇਕ ਵੱਡਾ ਸਿਆਸੀ ਧਮਾਕਾ ਵੇਖਣ ਨੂੰ ਮਿਲਿਆ ਜਦੋਂ ਪਿੰਡ ਬੋਪਾਰਾਏ ਵਿਖੇ ਰਣਜੀਤ ਸਿੰਘ ਬੋਪਾਰਾਏ ਦੇ ਗ੍ਰਹਿ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵੱਡੀ ਤਦਾਦ ਵਿਚ ਪਰਿਵਾਰਾਂ ਨੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਆਪਣਾ ਸਮਰਥਨ ਦਿੱਤਾ। ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪਰਿਵਾਰਾਂ ਦਾ ਉਨ੍ਹਾਂ ਦੇ ਹੱਕ ਵਿਚ ਖੜ੍ਹਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਹਮੇਸ਼ਾ ਹਲਕਾ ਨਿਵਾਸੀ ਸੰਗਤਾਂ ਦੀ ਸੇਵਾ ਨੂੰ ਪਹਿਲ ਦਿੱਤੀ ਹੈ ਅਤੇ ਕਿਸੇ ਵੀ ਯੋਗ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜਾ਼ਂ ਦਾ ਪੀ.ਜੀ.ਆਈ ਚੰਡੀਗੜ੍ਹ ਜਾਂ ਹੋਰ ਚੰਗੇ ਹਸਪਤਾਲਾਂ, ਡਾਕਟਰਾਂ ਦੀ ਸਲਾਹ ਨਾਲ ਇਲਾਜ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿੰਦੇ ਹਨ, ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਆਟਾ -ਦਾਲ ਸਕੀਮ ਅਤੇ ਸ਼ਗਨ ਸਕੀਮ ਦਾ ਲਾਭ ਪਹੁੰਚਾਇਆ ਹੈ। ਇਸ ਤੋਂ ਇਲਾਵਾ ਹਲਕੇ ਦੇ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਮੋਟਰਾਂ ਦੇ ਕਨੈਕਸ਼ਨ ਦਿਵਾਏ, ਨਵੇਂ ਬਿਜਲੀ ਘਰ ਬਣਵਾਏ ਅਤੇ ਪੁਰਾਣੇ ਬਿਜਲੀ ਘਰਾਂ ਨੂੰ ਅੱਪਗ੍ਰੇਡ ਕਰਕੇ ਸਮਰੱਥਾ ਵਧਾਈ ਤਾਂ ਜੋ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਦੀ ਰਹੇ। ਇਸ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ ਲਈ ਸਪੋਰਟਸ ਕਲੱਬ, ਜਿੰਮ ਅਤੇ ਖੇਡ ਸਟੇਡੀਅਮ ਬਣਾਏ ਗਏ, ਪੇਂਡੂ ਲਿੰਕ ਸੜਕਾਂ ਦਾ ਵਿਸਥਾਰ ਕੀਤਾ ਗਿਆ ਅਤੇ ਹਥਾੜ੍ਹ ਇਲਾਕੇ ਦੀ ਤਰੱਕੀ ਲਈ ਮਾਝੇ ਮਾਲਵੇ ਨੂੰ ਜੋੜਨ ਲਈ ਕੇਂਦਰ ਸਰਕਾਰ ਤੋਂ ਸਤਲੁੱਜ ਦਰਿਆ ’ਤੇ ਕੋਟਬੁੱਢਾ ਨਜ਼ਦੀਕ ਪੁੱਲ ਦਾ ਨਿਰਮਾਣ ਬਿਨਾਂ ਟੋਲ ਪਲਾਜਾ਼ ਤੋਂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ ਅਤੇ ਪੱਟੀ-ਫਿਰੋਜ਼ਪੁਰ ਰੇਲਵੇ ਲਾਈਨ ਨੂੰ ਮਨਜੂਰੀ ਦਿਵਾਉਣ ਲਈ ਆਪਣਾ ਬਣਦਾ ਯੋਗਦਾਨ ਪਾਇਆ ਤਾਂ ਜੋ ਇਹ ਪੱਛੜਿਆ ਹੋਇਆ ਇਲਾਕਾ ਵਿਕਾਸ ਪੱਖੋਂ ਅੱਗੇ ਵੱਧ ਸਕੇ। ਇਸ ਮੌਕੇ ਕੈਰੋਂ ਨੇ ਪੱਟੀ ਹਲਕੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਨਵੇਂ ਪ੍ਰਜੈੱਕਟ ਲਿਆਉਣ ਦੀ ਲੋੜ ਹੈ ਤਾਂ ਜੋ ਰੋਜ਼ਗਾਰ ਦੇ ਮੌਕੇ ਵਧਣ ਅਤੇ ਹਲਕਾ ਨਿਵਾਸੀਆਂ ਦਾ ਜੀਵਨ ਪੱਧਰ ਉੱਚਾ ਹੋ ਸਕੇ । ਇਸ ਮੌਕੇ ਮਾਸਟਰ ਗੁਰਿੰਦਰਪਾਲ ਸਿੰਘ ਸੰਧੂ ਓ.ਐਸ.ਡੀ ਟੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਨਵੇਂ ਸਾ਼ਮਿਲ ਹੋਏ ਪਰਿਵਾਰ ਦੇ ਮੈਂਬਰ ਸਾਹਿਬ ਸਿੰਘ ਨੰਬਰਦਾਰ, ਪ੍ਰੀਤਮ ਸਿੰਘ, ਅੰਗਰੇਜ ਸਿੰਘ, ਕੁਲਵੰਤ ਸਿੰਘ, ਕੁਲਦੀਪ ਸਿੰਘ, ਜੋਬਨਜੀਤ ਸਿੰਘ, ਰੇਸ਼ਮ ਸਿੰਘ, ਗੁਰਨਾਮ ਸਿੰਘ, ਹੀਰਾ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਮੋਹਨ ਸਿੰਘ, ਸਰਵਨ ਸਿੰਘ, ਦਿਲਬਾਗ ਸਿੰਘ ਅਤੇ ਹੋਰ ਵੀ ਵੱਡੀ ਤਦਾਦ ਵਿਚ ਪਿੰਡ ਨਿਵਾਸੀ ਹਾਜ਼ਰ ਸਨ। ਇਸ ਸਮੇ ਮੇਹਰ ਸਿੰਘ ਫੌਜ਼ੀ ਵਲੋਂ ਸ਼ਾਮਿਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦੇ ਹੋਏ ਜੀ ਆਇਆ ਕਿਹਾ। ਸਟੇਜ਼ ਸਕੱਤਰ ਦੀ ਭੂਮਿਕਾ ਮਾਸਟਰ ਜੰਗਸੇ਼ਰ ਸਿੰਘ ਬੋਪਾਰਾਏ ਨੇ ਨਿਭਾਈ। ਇਸ ਮੌਕੇ ਪ੍ਰਭਜੋਤ ਸਿੰਘ ਪ੍ਰਭ ਧਾਰੀਵਾਲ, ਜੁਗਰਾਜ ਸਿੰਘ ਢਿੱਲੋਂ, ਬਲਸੇਵਕ ਸਿੰਘ ਬੋਪਾਰਾਏ, ਸਿਕੰਦਰ ਸਿੰਘ ਧਾਰੀਵਾਲ, ਸੰਗਤ ਸਿੰਘ ਬਾਠ, ਅਮਰਜੀਤ ਸਿੰਘ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ - ਰਮਨਦੀਪ ਕੌਰ ਸ਼ੇਰੋਂ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ
Ad Position 24