22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਬੁੱਟਰ ਕਲਾਂ ਅਤੇ ਬੱਦੋਵਾਲ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)– ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਹਨੀਂ ਦਿਨੀਂ ਮਾਝੇ ਦੇ ਪਿੰਡਾਂ ਵਿਚ ਗੁਰਮਤਿ ਪ੍ਰਚਾਰ ਫੇਰੀ ਕਰ ਰਹੇ ਹਨ। ਅੱਜ ਬਾਬਾ ਜੀ ਮਹਿਤਾ ਇਲਾਕੇ ਦੇ ਪਿੰਡਾਂ ਵਿਚ ਵਿਚਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)– ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਇਹਨੀਂ ਦਿਨੀਂ ਮਾਝੇ ਦੇ ਪਿੰਡਾਂ ਵਿਚ ਗੁਰਮਤਿ ਪ੍ਰਚਾਰ ਫੇਰੀ ਕਰ ਰਹੇ ਹਨ। ਅੱਜ ਬਾਬਾ ਜੀ ਮਹਿਤਾ ਇਲਾਕੇ ਦੇ ਪਿੰਡਾਂ ਵਿਚ ਵਿਚਰ ਰਹੇ ਸਨ। ਪਿੰਡ ਬੱਦੋਵਾਲ ਅਤੇ ਬੁੱਟਰ ਕਲਾਂ ਦੀ ਸੰਗਤ ਵਲੋਂ ਬਾਬਾ ਜੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਉਪਕਾਰ ਸਿੰਘ ਨੇ ਆਖਿਆ ਕਿ ਸੇਵਾ ਦੇ ਖੇਤਰ ਵਿਚ ਸੰਤ ਬਾਬਾ ਸੁੱਖਾ ਸਿੰਘ ਵਲੋਂ ਮਾਨਵਤਾ ਦੀ ਭਲਾਈ ਲਈ ਮਹਾਨ ਸੇਵਾ ਕਾਰਜ ਕੀਤੇ ਜਾ ਰਹੇ ਹਨ। ਜਿਵੇ ਵਾਤਾਵਰਣ ਦੀ ਸ਼ੁੱਧਤਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਵਲੋਂ ਹਰ ਸਾਲ ਵੱਡੀ ਪੱਧਰ ’ਤੇ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਹਰਿਆਲੀ ਮਿਸ਼ਨ ਤਹਿਤ ਸੜਕਾਂ ਦੇ ਕਿਨਾਰਿਆਂ, ਧਾਰਮਿਕ ਅਸਥਾਨਾਂ, ਸਕੂਲਾਂ ਅਤੇ ਜਨਤਕ ਥਾਵਾਂ ’ਤੇ ਬੂਟੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਸੰਪਰਦਾਇ ਵੱਲੋਂ ਵੱਡੇ ਪੱਧਰ ’ਤੇ ਰਾਹਤ ਕਾਰਜ ਕੀਤੇ ਗਏ। ਦਿਨ-ਰਾਤ ਇੱਕ ਕਰਕੇ ਟੁੱਟੇ ਦਰਿਆਵਾਂ ਦੇ ਬੰਨ ਬੰਨੇ ਗਏ। ਹੜ੍ਹ ਪੀੜਤ ਕਿਸਾਨਾਂ ਦੀਆਂ ਜਮੀਨਾਂ ਸਵਾਰ ਕੇ ਕਣਕ ਬੀਜ ਕੇ ਦਿੱਤੀ ਗਈ। ਬਾਬਾ ਜੀ ਦੀਆਂ ਇਹਨਾਂ ਸੇਵਾਵਾਂ ਨੂੰ ਦੁਨੀਆਂ ਭਰ ਵਿਚ ਸਲਾਹਿਆ ਤੇ ਸਨਮਾਨਿਆ ਗਿਆ ਹੈ। ਇਸ ਮੌਕੇ ਪਿੰਡ ਬੁੱਟਰ ਕਲਾਂ ਤੋਂ ਭਾਈ ਸੰਦੀਪ ਸਿੰਘ, ਭਾਈ ਸੁਬੇਗ ਸਿੰਘ (ਬਾਈਟ ਇੰਮੀਗ੍ਰੇਸ਼ਨ ਮਹਿਤਾ), ਉਪਕਾਰ ਸਿੰਘ, ਹਰਜੀਤ ਸਿੰਘ, ਗੁਰਿੰਦਰ ਸਿੰਘ, ਹਰਦੇਵ ਸਿੰਘ, ਪਰਮਜੀਤ ਸਿੰਘ,ਬਲਜੀਤ ਸਿੰਘ, ਸੁਖਦੇਵ ਸਿੰਘ, ਬਾਬਾ ਗੁਰਮੀਤ ਸਿੰਘ (ਸਾਬਕਾ ਸਰਪੰਚ ਬੱਦੋਵਾਲ), ਜਗਮੋਹਨ ਸਿੰਘ, ਬਾਬਾ ਬਲਦੇਵ ਸਿੰਘ, ਜਥੇਦਾਰ ਬੀਰਾ ਸਿੰਘ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਾਲੜਾ ਖੇਤਰ ’ਚੋਂ 277 ਗ੍ਰਾਮ ਹੈਰੋਇਨ, 4 ਪਿਸਟਲ 36 ਕਾਰਤੂਸ ਬਰਾਮਦ ਅਗਲੀ ਖ਼ਬਰ ਸੁਖਰਾਜ ਸਿੰਘ ਦੇ ਕਤਲ ਅਤੇ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਭਾਜਪਾ ਹਲਕਾ ਇੰਚਾਰਜ ਹਰਜੀਤ ਸਿੰਘ ਦੀ ਅਗਵ...
Ad Position 24