22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖਾਲੜਾ ਖੇਤਰ ’ਚੋਂ 277 ਗ੍ਰਾਮ ਹੈਰੋਇਨ, 4 ਪਿਸਟਲ 36 ਕਾਰਤੂਸ ਬਰਾਮਦ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਸਰਹੱਦੀ ਖੇਤਰ ਖਾਲੜਾ ਵਿਖੇ ਥਾਣਾ ਖਾਲੜਾ ਅਤੇ ਬੀ. ਐੱਸ.

Ad Position 21
No active advertisement
ਅਜੀਤ ਡੈਸਕ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਸਰਹੱਦੀ ਖੇਤਰ ਖਾਲੜਾ ਵਿਖੇ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ ਵਲੋਂ ਸਾਂਝੇ ਸਰਚ ਮੁਹਿੰਮ ਦੌਰਾਨ 277 ਗ੍ਰਾਮ ਹੈਰੋਇਨ, 4 ਪਿਸਟਲ, 3 ਖਾਲੀ ਮੈਗਜੀਨ ਅਤੇ 36 ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਨੇੜੇ ਖੇਤ ਸੁੱਖਾ ਸਿੰਘ ਉਰਫ ਰਾਜਾ ਪੁੱਤਰ ਅਮਰ ਸਿੰਘ ਵਿਖੇ ਡਰੋਨ ਦੀ ਹਰਕਤ ਹੋਈ ਹੈ ਅਤੇ ਸਰਚ ਦੌਰਾਨ ਇਕ ਪੀਲੇ ਰੰਗ ਦਾ ਵੱਡਾ ਪੈਕਟ ਬਰਾਮਦ ਹੋਇਆ ਹੈ ਤਾਂ ਤੁਰੰਤ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਜਿਥੇ ਬੀ.ਐੱਸ.ਐੱਫ. 115 ਬਟਾਲੀਅਨ ਦੇ ਕੰਪਨੀ ਕਮਾਂਡਰ ਮੁਰਾਰੀ ਲਾਲ ਅਤੇ ਸਮੇਤ ਬੀ.ਐੱਸ.ਐਫ ਜਵਾਨਾਂ ਨਾਲ ਸਰਚ ਕੀਤੀ ਤਾਂ ਇਕ ਪੈਕੇਟ ਬਰਾਮਦ ਹੋਇਆ, ਜਿਸ ਵਿਚੋਂ 277 ਗ੍ਰਾਮ ਹੈਰੋਇ੍ਵ ਸਮੇਤ ਖਾਲੀ ਮੈਗਜੀਨ ਅਤੇ 36 ਕਾਰਤੂਸ ਬਰਾਮਦ ਹੋਏ ਹਨ । ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਸਰਬਸੰਮਤੀ ਨਾਲ ਪ੍ਰਧਾਨ ਬਣਨ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ- ਜਥੇਦਾਰ ਜਲਾਲ ਉਸਮਾ ਅਗਲੀ ਖ਼ਬਰ ਪਿੰਡ ਬੁੱਟਰ ਕਲਾਂ ਅਤੇ ਬੱਦੋਵਾਲ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ
Ad Position 24