ਕਮਿਊਨਿਟੀ ਹੈਲਥ ਸੈਂਟਰ ਵੇਰਕਾ ਵਿਖੇ ਪੋਲੀਓ ਮੁਹਿੰਮ ਦਾ ਕੀਤਾ ਆਗਾਜ਼
ਵੇਰਕਾ, 22 ਨਵੰਬਰ (ਲਖਵਿੰਦਰ ਸਿੰਘ)-ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.
ਵੇਰਕਾ, 22 ਨਵੰਬਰ (ਲਖਵਿੰਦਰ ਸਿੰਘ)-ਸਿਵਲ ਸਰਜਨ ਡਾ. ਭਾਰਤੀ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਵੇਰਕਾ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਮੁਹਿੰਮ ਦੇ ਪਹਿਲੇ ਦਿਨ 130 ਬੂਥਾਂ ਅਤੇ 10 ਮੋਬਾਈਲ ਟੀਮਾਂ ਰਾਹੀਂ 18,600 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸੰਬੰਧੀ ਡਾ. ਸੰਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਉਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਵੱਖ-ਵੱਖ ਥਾਵਾਂ ’ਤੇ 130 ਬੂਥ ਲਗਾਏ ਗਏ ਸਨ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਪੂਜਾ ਸ਼ਰਮਾ ਅਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ।