22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਵਲੋਂ ਖ਼ੂਨਦਾਨ ਕੈਂਪ ਤੇ ਥੈਲੇਸੀਮੀਆ ਜਾਗਰੂਕਤਾ ਪ੍ਰੋਗਰਾਮ

ਅੰਮ੍ਰਿਤਸਰ, 22 ਨਵੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਵਲੋਂ ਖ਼ੂਨਦਾਨ ਕੈਂਪ ਅਤੇ ਥੈਲੇਸੀਮੀਆ ਜਾਗਰੂਕਤਾ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ‘ਚ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ 71 ਯੂਨਿਟ ਖੂਨ ਇਕੱਤਰ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਧੁਨਿਕ ਇਲਾਜ ਦੇ ਵਿਕਲਪਾਂ, ਬੋਨ ਮੈਰੋ ਟਰਾਂਸਪਲਾਂਟ ਅਤੇ ਵਿੱਤੀ ਸਹਾਇਤਾ ਦੇ ਉਪਲਬਧ ਸਰੋਤਾਂ ਬਾਰੇ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਸੁਰਿੰਦਰ ਕੋਛੜ)-ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਵਲੋਂ ਖ਼ੂਨਦਾਨ ਕੈਂਪ ਅਤੇ ਥੈਲੇਸੀਮੀਆ ਜਾਗਰੂਕਤਾ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ‘ਚ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ 71 ਯੂਨਿਟ ਖੂਨ ਇਕੱਤਰ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਥੈਲੇਸੀਮੀਆ ਤੋਂ ਪ੍ਰਭਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਧੁਨਿਕ ਇਲਾਜ ਦੇ ਵਿਕਲਪਾਂ, ਬੋਨ ਮੈਰੋ ਟਰਾਂਸਪਲਾਂਟ ਅਤੇ ਵਿੱਤੀ ਸਹਾਇਤਾ ਦੇ ਉਪਲਬਧ ਸਰੋਤਾਂ ਬਾਰੇ ਜਾਗਰੂਕ ਕਰਨਾ ਸੀ। ਪ੍ਰੋਜੈਕਟ ਚੇਅਰਮੈਨ ਡਾ: ਨਰੇਸ਼ ਗਰੋਵਰ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਜ਼ੋਨਲ ਚੇਅਰਮੈਨ ਡਾ: ਜਸਪ੍ਰੀਤ ਸਿੰਘ ਗਰੋਵਰ ਨੇ ਕੀਤਾ। ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਥੈਲੇਸੀਮੀਆ ਯੂਨਿਟ ਦੇ ਨੋਡਲ ਅਫ਼ਸਰ ਡਾ: ਸੰਦੀਪ ਅਗਰਵਾਲ ਨੇ ਵੀ ਸਮਾਗਮ ‘ਚ ਸ਼ਿਰਕਤ ਕੀਤੀ। ਇਸ ਮੌਕੇ ਇੰਦਰਪ੍ਰਸਥ ਅਪੋਲੋ ਹਸਪਤਾਲ, ਨਵੀਂ ਦਿੱਲੀ ਦੇ ਮਾਹਿਰ ਡਾ: ਗੌਰਵ ਖਾਰਿਆ ਨੇ ਥੈਲੇਸੀਮੀਆ ਦੇ ਆਧੁਨਿਕ ਇਲਾਜ, ਖ਼ਾਸ ਕਰਕੇ ਬੋਨ ਮੈਰੋ ਟਰਾਂਸਪਲਾਂਟ ‘ਚ ਹੋਈ ਤਰੱਕੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਮਾਗਮ ਦੇ ਮੁੱਖ ਮਹਿਮਾਨ ਰੋਟਰੀ ਡਿਸਟ੍ਰਿਕਟ 3070 ਦੇ ਡਿਸਟ੍ਰਿਕਟ ਗਵਰਨਰ ਰੋਟੇਰੀਅਨ ਅਨਿਲ ਸਿੰਘਲ ਸਨ, ਜਦਕਿ ਪੀ. ਡੀ. ਜੀ. ਡਾ: ਪੀ. ਐੱਸ. ਗਰੋਵਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਪ੍ਰੋਜੈਕਟ ਚੇਅਰਮੈਨ ਡਾ: ਨਰੇਸ਼ ਗਰੋਵਰ ਨੇ ਦੱਸਿਆ ਕਿ ਇਹ ਖ਼ੂਨਦਾਨ, ਥੈਲੇਸੀਮੀਆ ਸਕ੍ਰੀਨਿੰਗ ਅਤੇ ਜਾਗਰੂਕਤਾ ਕੈਂਪ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ। ਪ੍ਰੋਗਰਾਮ ਦੌਰਾਨ ਥੈਲੇਸੀਮੀਆ ਤੋਂ ਪੀੜਤ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਦੀ ਮੁਫ਼ਤ ਸਕ੍ਰੀਨਿੰਗ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਪੈਦਲ ਜਾ ਰਹੀ ਇਕ ਔਰਤ ਪਾਸੋਂ ਪਰਸ ਖੋਹਣ ਦਾ ਮਾਮਲਾ ਗ੍ਰਿਫਤਾਰ ਮੁਲਜ਼ਮਾਂ ਨੂੰ ਹੋਈ 10-10 ਸਾਲ ਦੀ... ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੀ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਸਿਵਲ ਸਰਜ਼ਨ ਨੇ ਕੀਤੀ ਸ਼ੁਰੂਆਤ
Ad Position 24