ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ਮਨਾਇਆ ‘ਰਾਸ਼ਟਰੀ ਏਕਤਾ ਦਿਵਸ’
ਵੇਰਕਾ, 23 ਨਵੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਸਰਪ੍ਰਸਤੀ ਅਤੇ ਡੀਨ (ਸੀ.
ਵੇਰਕਾ, 23 ਨਵੰਬਰ (ਲਖਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਸਰਪ੍ਰਸਤੀ ਅਤੇ ਡੀਨ (ਸੀ.ਡੀ.ਸੀ.) ਪ੍ਰੋ. ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ਰਾਸ਼ਟਰੀ ਏਕਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਪ੍ਰੋ. ਸੁਖਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤ ਦੀ ਵਿਭਿੰਨਤਾ ਵਿਚ ਏਕਤਾ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਐੱਨ.ਐੱਸ.ਐੱਸ. ਕੋਆਰਡੀਨੇਟਰ ਡਾ. ਜਤਿੰਦਰ ਕੌਰ ਨੇ ਨੌਜਵਾਨਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਸਮਾਜ ਵਿਚ ਏਕਤਾ ਤੇ ਅਖੰਡਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਵੀ ਚੁੱਕੀ ਗਈ।