23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਅਤੇ ਧਾਰਮਿਕ ਮੁਕਾਬਲੇ ਕਰਵਾਏ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਅਤੇ ਧਾਰਮਿਕ ਮੁਕਾਬਲੇ ਕਰਵਾਏ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਬਾਵਾ ਸਿੰਘ ਗੁਮਾਨਪੁਰਾ ਨੂੰ ਕਾਲਜ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਮੈਂਬਰ ਬਣਨ ’ਤੇ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ। ਡਾ. ਕੁਲਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਮਿਲਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ਵਿਚ ਧਾਰਨ ਕਰਨ ਅਤੇ ਮੂਲਮੰਤਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਜਥੇ: ਬਾਵਾ ਸਿੰਘ ਗੁਮਾਨਪੁਰਾ ਨੇ ਕਿਹਾ ਕਿ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਹੀ ਅਸੀਂ ਆਪਣਾ ਜੀਵਨ ਸਫਲ ਅਤੇ ਵਧੀਆ ਬਣਾ ਸਕਦੇ ਹਾਂ। ਇਸ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਸੁੰਦਰ ਲਿਖਾਈ, ਸ਼ੁੱਧ ਬਾਣੀ ਉਚਾਰਨ ਅਤੇ ਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ।ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਕਾਲਜ ਪ੍ਰਬੰਧਕਾਂ ਵਲੋਂ ਜਥੇ: ਬਾਵਾ ਸਿੰਘ ਗੁਮਾਨਪੁਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਗੁਰਹੰਸ ਸਿੰਘ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ, ਡਾ. ਇਕਵਿੰਦਰਪਾਲ ਸਿੰਘ, ਪ੍ਰੋ. ਮਨਦੀਪ ਕੌਰ, ਪ੍ਰੋ. ਅਮਨਦੀਪ ਕੌਰ (ਅੰਗਰੇਜ਼ੀ), ਪ੍ਰੋ. ਮਨਦੀਪ ਕੌਰ ਅਤੇ ਪ੍ਰੋ. ਅਮਨਦੀਪ ਕੌਰ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ‘ਅੰਮ੍ਰਿਤਸਰ 450 : ਦੁਰਲੱਭ ਪੁਸਤਕਾਂ ਅਤੇ ਹੱਥ-ਲਿਖਤਾਂ ਦੀ ਪ੍ਰਦਰਸ਼ਨੀ’ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ
Ad Position 24