ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ’ਤੇ ਸਥਿਤ ਹਰਮਨ ਪਬਲਿਕ ਹਾਈ ਸਕੂਲ, ਪਿੰਡ ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਕੈਂਪਸ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ’ਤੇ ਸਥਿਤ ਹਰਮਨ ਪਬਲਿਕ ਹਾਈ ਸਕੂਲ, ਪਿੰਡ ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਕੈਂਪਸ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਵਿਚ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਕੈਲਾਸ਼ ਰਾਣੀ, ਡਾਇਰੈਕਟਰ ਮੈਡਮ ਨਵਦੀਪ ਕੌਰ ਅਤੇ ਪ੍ਰਿੰਸੀਪਲ ਅਸ਼ਵਨੀ ਮਲਹੋਤਰਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿਚ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।