24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਮ ਤੀਰਥ ਵਿਖੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ * ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਹੋਇਆ ਹਵਨ-ਯੱਗ

ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ) -ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਿਖੇ ਸੰਤ ਸਮਾਜ ਦੇ ਮੁਖੀ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਸੰਤ ਸਮਾਜ ਵਲੋਂ ਹਵਨ-ਯੱਗ ਕਰਵਾਇਆ ਗਿਆ। ਇਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ ਗਿਆ ਅਤੇ ਸਰੋਵਰ ਦੀ ਪੂਜਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-11-2026
ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ) -ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਿਖੇ ਸੰਤ ਸਮਾਜ ਦੇ ਮੁਖੀ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਸੰਤ ਸਮਾਜ ਵਲੋਂ ਹਵਨ-ਯੱਗ ਕਰਵਾਇਆ ਗਿਆ। ਇਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ ਗਿਆ ਅਤੇ ਸਰੋਵਰ ਦੀ ਪੂਜਾ ਕੀਤੀ ਗਈ। ਇਸ ਮੌਕੇ ਭਗਵਾਨ ਵਾਲਮੀਕਿ ਸ਼ਰਾਈਨ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਬਾਲ ਜੋਗੀ ਬਾਬਾ ਪ੍ਰਗਟ ਨਾਥ ਰਹੀਮਪੁਰ ਵਾਲੇ, ਮਹੰਤ ਆਰਤੀ ਦੇਵਾ, ਸੰਤ ਗਿਰਧਾਰੀ ਨਾਥ, ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ, ਬਾਬਾ ਬਲਵੰਤ ਨਾਥ, ਬਾਬਾ ਮੇਘ ਨਾਥ, ਬਾਬਾ ਭੰਡਾਰੀ ਨਾਥ ਅਤੇ ਰੋਸ਼ਨ ਸਬਰਵਾਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਮਹੰਤ ਮਲਕੀਤ ਨਾਥ ਨੇ ਦੱਸਿਆ ਕਿ ਪੁਰਾਣੇ ਸਮੇਂ ਵਿਚ ਮੇਲੇ ਦੌਰਾਨ ਸਰੋਵਰ ਵਿਚ ਡੁੱਬਣ ਕਾਰਨ ਕਿਸੇ ਨਾ ਕਿਸੇ ਸ਼ਰਧਾਲੂ ਦੀ ਮੌਤ ਹੋ ਜਾਂਦੀ ਸੀ। ਇਸ ਤੋਂ ਬਾਅਦ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਣ ਦੀ ਰਵਾਇਤ ਸ਼ੁਰੂ ਹੋਈ, ਜੋ ਅੱਜ ਵੀ ਪੂਰੀ ਸ਼ਰਧਾ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰਵਾਇਤ ਦੇ ਸ਼ੁਰੂ ਹੋਣ ਤੋਂ ਬਾਅਦ ਸਰੋਵਰ ਵਿਚ ਡੁੱਬਣ ਕਾਰਨ ਕਿਸੇ ਸ਼ਰਧਾਲੂ ਦੀ ਮੌਤ ਹੋਣ ਦੀ ਘਟਨਾ ਨਹੀਂ ਵਾਪਰੀ।
Ad Position 22
No active advertisement
ਪਿਛਲੀ ਖ਼ਬਰ ਕਲਿ ਤਾਰਣ ਗੁਰੁ ਨਾਨਕ ਆਇਆ ।। ਸਿੱਖ ਧਰਮ ਦੇ ਮੋਢੀ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ... ਅਗਲੀ ਖ਼ਬਰ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਦਾ ਸਾਲਾਨਾ ਮੇਲਾ ਅੱਜ ਤੋਂ ਸ਼ੁਰੂ
Ad Position 24