24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਨੇ ਵਪਾਰੀਆਂ ਤੋਂ ਚੋਣ ਮਨੋਰਥ ਪੱਤਰ ਲਈ ਸੁਝਾਅ ਮੰਗੇ ? * ਵਪਾਰੀ ਵਰਗ ਦੀਆਂ ਚਿੰਤਾਵਾਂ ਤੇ ਸੁਝਾਵਾਂ ਨੂੰ ਭਾਜਪਾ ਦੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕੀਤਾ ਜਾਵੇਗਾ : ਅਵਿਨਾਸ਼ ਰਾਏ ਖੰਨਾ

ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਅੰਮ੍ਰਿਤਸਰ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋਂ ਤਿਆਰ ਕੀਤੇ ਜਾ ਰਹੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਲਈ ਵਪਾਰੀ ਵਰਗ ਤੋਂ ਸੁਝਾਅ ਅਤੇ ਵਿਚਾਰ ਇਕੱਠੇ ਕਰਨਾ ਸੀ।

Ad Position 21
No active advertisement
ਗੱਲਬਾਤ ਕਰਦੇ ਹੋਏ ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ, ਨਾਲ ਸ਼ਵੇਤ ਮਲਿਕ, ਅਸ਼ਵਨੀ ਸੇਖੜੀ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 25-11-2026
ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਭਾਜਪਾ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅੱਜ ਅੰਮ੍ਰਿਤਸਰ ਵਿਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵਲੋਂ ਤਿਆਰ ਕੀਤੇ ਜਾ ਰਹੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ਲਈ ਵਪਾਰੀ ਵਰਗ ਤੋਂ ਸੁਝਾਅ ਅਤੇ ਵਿਚਾਰ ਇਕੱਠੇ ਕਰਨਾ ਸੀ। ਮੀਟਿੰਗ ’ਚ ਵਪਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰਾਂ ‘ਚ ਆ ਰਹੀਆਂ ਮੁਸ਼ਕਿਲਾਂ ਦੇ ਨਾਲ-ਨਾਲ ਆਪਣੀਆਂ ਮੰਗਾਂ ਅਤੇ ਸੁਝਾਅ ਪੇਸ਼ ਕੀਤੇ। ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਮੇਟੀ ਮੈਂਬਰਾਂ ਨੂੰ ਰਸਮੀ ਮੰਗ-ਪੱਤਰ ਵੀ ਸੌਂਪੇ, ਜਿਨ੍ਹਾਂ ’ਚ ਉਨ੍ਹਾਂ ਦੀਆਂ ਵਿਸ਼ੇਸ਼ ਮੰਗਾਂ ਅਤੇ ਚਿੰਤਾਵਾਂ ਦਾ ਵੇਰਵਾ ਦਿੱਤਾ ਗਿਆ ਸੀ। ਉੱਥੇ ਮੌਜੂਦ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਭਾਜਪਾ ਵਲੋਂ ਤਿਆਰ ਕੀਤਾ ਜਾ ਰਿਹਾ ਚੋਣ ਮਨੋਰਥ ਪੱਤਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ, ਲੋੜਾਂ ਅਤੇ ਸੁਝਾਵਾਂ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾ ਰਿਹਾ ਹੈ। ਇਸ ਉਦੇਸ਼ ਨਾਲ, ਮੈਨੀਫੈਸਟੋ ਕਮੇਟੀ ਪੰਜਾਬ ’ਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਦਾ ਇਕ ਸਿਲਸਿਲਾ ਚਲਾ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਚੋਣ ਮਨੋਰਥ ਪੱਤਰ (ਮੈਨੀਫੈਸਟੋ) ’ਚ ਸ਼ਾਮਿਲ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਏ ਸਾਰੇ ਸੁਝਾਵਾਂ ਅਤੇ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਮੈਨੀਫੈਸਟੋ ਤਿਆਰ ਕਰਨ ਵੇਲੇ ਇਨ੍ਹਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਸਾਬਕਾ ਮੰਤਰੀ ਅਤੇ ਕਮੇਟੀ ਮੈਂਬਰ ਅਸ਼ਵਨੀ ਸੇਖੜੀ, ਭਾਜਪਾ ਵਪਾਰ ਸੈੱਲ ਦੇ ਕਨਵੀਨਰ ਰਾਜਿੰਦਰ ਮਰਵਾਹਾ, ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਹਨੀ, ਆਨੰਦ ਸ਼ਰਮਾ ਅਤੇ ਬਖਸ਼ੀ ਰਾਮ ਅਰੋੜਾ ਦੇ ਨਾਲ-ਨਾਲ ਹਰਵਿੰਦਰ ਸਿੰਘ ਸੰਧੂ, ਡਾ. ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਗੁਰਪ੍ਰਤਾਪ ਸਿੰਘ ਟਿੱਕਾ, ਜ਼ਿਲ੍ਹਾ ਜਨਰਲ ਸਕੱਤਰ ਮੋਹਿਤ ਮਹਾਜਨ, ਗੌਤਮ ਅਰੋੜਾ, ਸਰਬਜੀਤ ਸਿੰਘ ਸ਼ਾਂਤੀ ਅਤੇ ਕਈ ਹੋਰ ਆਗੂ ਤੇ ਵਪਾਰੀ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀਆਂ ਦਾ ਗ਼ੁੱਸਾ ਸ਼ਾਂਤ ਕਰਨ ਲਈ ਨਵੇਂ ਸੂਬਿਆਂ ਨੂੰ ਕਿਹਾ ਜਾਵੇ ‘ਪ੍ਰਸ਼ਾਸਕੀ ਇਕਾਈਆਂ’: ਖ਼ਵਾਜਾ ਆਸਿਫ਼ * ਕਰਾਚੀ ਅਤ... ਅਗਲੀ ਖ਼ਬਰ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਯੂਥ ਆਗੂ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵਿਖੇ ਪੁੱਜੇ
Ad Position 24