25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਬਦ ਕੀਰਤਨ ਕੀਤਾ ਉਪਰੰਤ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਬਦ ਕੀਰਤਨ ਕੀਤਾ ਉਪਰੰਤ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਜਾਣੂੰ ਕਰਵਾਇਆ ਗਿਆ। ਡਾਇਰੈਕਟਰ ਪ੍ਰਿੰ: ਗੁਨੀਤਾ ਗਰੇਵਾਲ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਵਿਚ ਪਿਆਰ, ਬਰਾਬਰੀ, ਦਇਆ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਸਾਰਿਆਂ ਨੂੰ ਮਨੁੱਖਤਾ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਅੰਤ ਵਿਚ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਫ਼ਗਾਨਿਸਤਾਨ ’ਚ ਵੀ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੀ ਵਿਦਿਆਰਥਣ ਪਬਿੱਤਰਾ ਕੁਮਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ
Ad Position 24