25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਪਰਿੰਗ ਡੇਲ ਵਿਖੇ ਸਾਲਾਨਾ ਅਚੀਵਰਜ਼ ਐਵਾਰਡ ਸਮਾਗਮ ‘ਜ਼ੈਨਿਥ-2026’ ਕਰਵਾਇਆ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਆਪਣਾ ਸਾਲਾਨਾ ਅਚੀਵਰਜ਼ ਐਵਾਰਡ ਸਮਾਗਮ ਜ਼ੈਨਿਥ-2026 ਕਰਵਾਇਆ ਗਿਆ, ਜਿਸ ਸਕੂਲ ਵਲੋਂ ਆਪਣੇ 263 ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਦੇਸ਼ ਦੀਆਂ ਚੋਟੀ ਦੀਆਂ ਸੰਸਥਾਵਾਂ ਅਤੇ ਵਕਾਰੀ ਵਿਦੇਸ਼ੀ ਯੂਨੀਵਰਸਿਟੀਆਂ ਵਿਚ ਚੋਣ ਹੋਣ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ। ਇਨ੍ਹਾਂ ਵਿਦਿਆਰਥੀਆਂ ’ਚ 18 ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸ਼ਾਮਲ ਸਨ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਆਪਣਾ ਸਾਲਾਨਾ ਅਚੀਵਰਜ਼ ਐਵਾਰਡ ਸਮਾਗਮ ਜ਼ੈਨਿਥ-2026 ਕਰਵਾਇਆ ਗਿਆ, ਜਿਸ ਸਕੂਲ ਵਲੋਂ ਆਪਣੇ 263 ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰਾਪਤੀਆਂ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਦੇਸ਼ ਦੀਆਂ ਚੋਟੀ ਦੀਆਂ ਸੰਸਥਾਵਾਂ ਅਤੇ ਵਕਾਰੀ ਵਿਦੇਸ਼ੀ ਯੂਨੀਵਰਸਿਟੀਆਂ ਵਿਚ ਚੋਣ ਹੋਣ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ। ਇਨ੍ਹਾਂ ਵਿਦਿਆਰਥੀਆਂ ’ਚ 18 ਵਿਸ਼ੇਸ਼ ਲੋੜਾਂ ਵਾਲੇ ਬੱਚੇ ਵੀ ਸ਼ਾਮਲ ਸਨ। ਇਸ ਸਮਾਗਮ ’ਚ ਮੁੱਖ ਮਹਿਮਾਨ ਬ੍ਰਿਗੇਡੀਅਰ ਵਿਕਰਾਂਤ ਮਹਿਤਾ, ਬ੍ਰਿਗੇਡ ਕਮਾਂਡਰ 23ਵੀਂ ਇੰਡੀਪੈਂਡੈਂਟ ਬ੍ਰਿਗੇਡ, ਖਾਸਾ ਕੈਂਟ ਅੰਮ੍ਰਿਤਸਰ ਤੋਂ ਇਲਾਵਾ ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ, ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਅਤੇ ਸਕੂਲ ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਹਾਜ਼ਰ ਸਨ। ਬ੍ਰਿਗੇਡੀਅਰ ਮਹਿਤਾ ਨੇ ਕਿਹਾ ਕਿ ਇਨ੍ਹਾਂ ਉੱਚ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਵਿਚ ਵਿਚਾਰਾਂ ਦੀ ਸਪੱਸ਼ਟਤਾ ਅਤੇ ਇਕਾਗਰਤਾ ਵਾਲੀ ਪਹੁੰਚ ਦੇਖ ਕੇ ਦਿਲ ਨੂੰ ਬਹੁਤ ਖੁਸ਼ੀ ਹੋਈ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਨੂੰ ਅਧਿਆਪਨ-ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵਧਾਈ ਦਿੱਤੀ। ਮੁੱਖ ਮਹਿਮਾਨ ਨੇ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਆਪਣੇ ਆਊਟਰੀਚ ਪ੍ਰੋਗਰਾਮ ਨੂੰ ਲਾਗੂ ਕਰਨ ਦੇ ਤਰੀਕੇ ਤੇ ਵੀ ਪ੍ਰਸੰਨਤਾ ਪ੍ਰਗਟਾਈ। ਇਸ ਦੌਰਾਨ ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਨੇ ਕਿਹਾ ਕਿ ਸਕੂਲ ਕਦਰਾਂ-ਕੀਮਤਾਂ ’ਤੇ ਅਧਾਰਤ ਸਿੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ, ਜੋ ਕਿ ਸਕੂਲ ਦੇ ਸਿਧਾਂਤਾਂ ਦਾ ਮੁੱਖ ਹਿੱਸਾ ਹੈ। ਚੇਅਰਮੈਨ ਸੰਧੂ ਅਤੇ ਡਾਇਰੈਕਟਰ ਡਾ. ਕੀਰਤ ਸੰਧੂ ਚੀਮਾ ਨੇ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਪਿੱਛੇ ਥੰਮ੍ਹ ਬਣ ਕੇ ਖੜ੍ਹੇ ਹੋਣ ਲਈ ਅਧਿਆਪਕਾਂ ਦੀ ਟੀਮ ਨੂੰ ਵਧਾਈ ਦਿੱਤੀ । ਇਸ ਮੌਕੇ ਮੁੱਖ ਮਹਿਮਾਨ ਅਤੇ ਸਕੂਲ ਪ੍ਰਬੰਧਕਾਂ ਵਲੋਂ ਸਕੂਲ ਦਾ ਸਾਲਾਨਾ ਮੈਗਜ਼ੀਨ ਵੀ ਰਿਲੀਜ਼ ਕੀਤਾ ਗਿਆ। ਪ੍ਰਿੰ: ਰਾਜੀਵ ਕੁਮਾਰ ਸ਼ਰਮਾ ਨੇ ਹਾਲ ਹੀ ਦੇ ਸਮੇਂ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸਪਰਿੰਗ ਡੇਲ ਸੀਨੀਅਰ ਸਕੂਲ ਦੀਆਂ ਸਹਿ-ਪਾਠਕ੍ਰਮ ਪ੍ਰਾਪਤੀਆਂ ’ਤੇ ਵਿਸ਼ੇਸ਼ ਤੌਰ ’ਤੇ ਚਾਨਣਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਵਿਵਸਥਾ ਲਈ ਵਪਾਰ ਮੰਡਲ ਅਤੇ ਆਬਕਾਰੀ ਤੇ ਕਰ ਵਿਭਾਗ ਮਿਲ ਕ... ਅਗਲੀ ਖ਼ਬਰ ਅਫ਼ਗਾਨਿਸਤਾਨ ’ਚ ਵੀ ਮਨਾਇਆ ਪ੍ਰਕਾਸ਼ ਪੁਰਬ
Ad Position 24