ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਦੌਰਾਨ 300 ਮਰੀਜ਼ਾਂ ਦੀ ਜਾਂਚ
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਾਹਿਬਜਾਦਾ ਫ਼ਤਹਿ ਸਿੰਘ ਕਾਲੋਨੀ ਵਿਖੇ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਬੰਧਕ ਭਾਈ ਤਰਜਿੰਦਰ ਸਿੰਘ ਰਾਗੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੀਆਂ ਬੀਮਾਰੀਆਂ ਦੇ ਮਾਹਿਰ ਡਾ: ਸ਼ੌਕੀਨ ਸਿੰਘ ਦੀ ਟੀਮ ਵਲੋਂ ਤਕਰੀਬਨ 300 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 80 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰਕੇ ਡਾ: ਸ਼ੌਕੀਨ ਸਿੰਘ ਵਲੋਂ ਲੈਂਜ ਪਾਏ ਜਾਣਗੇ।
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਾਹਿਬਜਾਦਾ ਫ਼ਤਹਿ ਸਿੰਘ ਕਾਲੋਨੀ ਵਿਖੇ ਲਗਾਇਆ ਗਿਆ। ਐਸੋਸੀਏਸ਼ਨ ਦੇ ਪ੍ਰਬੰਧਕ ਭਾਈ ਤਰਜਿੰਦਰ ਸਿੰਘ ਰਾਗੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੀਆਂ ਬੀਮਾਰੀਆਂ ਦੇ ਮਾਹਿਰ ਡਾ: ਸ਼ੌਕੀਨ ਸਿੰਘ ਦੀ ਟੀਮ ਵਲੋਂ ਤਕਰੀਬਨ 300 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 80 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕਰਕੇ ਡਾ: ਸ਼ੌਕੀਨ ਸਿੰਘ ਵਲੋਂ ਲੈਂਜ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਲੋੜਵੰਦਾਂ ਨੂੰ ਅੱਖਾਂ ਦੀਆਂ ਬੀਮਾਰੀਆਂ ਨਾਲ ਸਬੰਧਤ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਕੈਂਪ ਦੌਰਾਨ ਹਿਮਲੋਕ ਮੰਦਰ ਦੇ ਪ੍ਰਬੰਧਕਾਂ, ਜਿਨ੍ਹਾਂ ਵਿਚ ਤਿਲਕ ਰਾਜ, ਸ਼ਮਸ਼ੇਰ ਸਿੰਘ, ਜੰਗੀ ਲਾਲ ਅਤੇ ਅਸ਼ਵਨੀ ਕੁਮਾਰ ਅਤੇ ਹੋਰਨਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਨਾਲ ਸਬੰਧਤ ਮੈਂਬਰ ਗੁਰਨਾਮ ਸਿੰਘ ਪ੍ਰੇਮੀ, ਮਨਜੀਤ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ, ਮਨਵਿੰਦਰ ਸਿੰਘ, ਮਲਵਿੰਦਰ ਸਿੰਘ ਪ੍ਰਦੇਸੀ, ਤਰਲੋਚਨ ਸਿੰਘ ਧਾਮੀ, ਰਮਿੰਦਰ ਸਿੰਘ ਸੰਨੀ, ਹਰਜੋਤ ਸਿੰਘ, ਜਸਬੀਰ ਸਿੰਘ, ਸੁਨੀਲ ਕੁਮਾਰ ਤੋਂ ਇਲਾਵਾ ਸਮਾਜ ਸੇਵੀ ਬਲਬੀਰ ਸਿੰਘ ਬੀਰਾ ਵੀ ਹਾਜ਼ਰ ਸਨ।