26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਾਂਗਰਸੀ ਆਗੂ ਰਿੰਕੂ ਨਰੂਲਾ ਨੇ ਹਲਕਾ ਦੱਖਣੀ ’ਚ ਸਰਗਰਮੀਆਂ ਵਧਾਈਆਂ

ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ਼ ਸ. ਜਗਦੀਪ ਸਿੰਘ ਰਿੰਕੂ ਨਰੂਲਾ ਵਲੋਂ ਹਲਕੇ ਅੰਦਰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਨੇ ਆਪਣੀਆਂ ਸਰਗਰਮੀਆਂ ਵਧਾ ਕੇ ਲੋਕਾਂ ਨਾਲ ਚਰਚਾ ਕੀਤੀ ਜਾ ਰਹੀ ਹੈ ਅਤੇ ਹਲਕੇ ਦੇ ਵਿਕਾਸ ਲਈ ਸੁਝਾਅ ਵੀ ਮੰਗੇ ਜਾ ਰਹੇ ਹਨ।

Ad Position 21
No active advertisement
ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਤੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ । ਤਸਵੀਰ : ਨਿਰਮਲ ਸਟੂਡੀਓ 26-11-2026
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ਼ ਸ. ਜਗਦੀਪ ਸਿੰਘ ਰਿੰਕੂ ਨਰੂਲਾ ਵਲੋਂ ਹਲਕੇ ਅੰਦਰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ, ਜਿਨ੍ਹਾਂ ਨੇ ਆਪਣੀਆਂ ਸਰਗਰਮੀਆਂ ਵਧਾ ਕੇ ਲੋਕਾਂ ਨਾਲ ਚਰਚਾ ਕੀਤੀ ਜਾ ਰਹੀ ਹੈ ਅਤੇ ਹਲਕੇ ਦੇ ਵਿਕਾਸ ਲਈ ਸੁਝਾਅ ਵੀ ਮੰਗੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਸ: ਰਿੰਕੂ ਨਰੂਲਾ ਨੇ ਦੱਸਿਆ ਕਿ ਇਸੇ ਲੜੀ ਦੇ ਤਹਿਤ ਅੱਜ ਉਨ੍ਹਾਂ ਨੇ ਵਾਰਡ ਨੰਬਰ 43 ਵਿਖੇ ਹਰਪ੍ਰੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਪਹੁੰਚ ਕੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਰਿੰਕੂ ਨਰੂਲਾ ਨੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਜੁੜਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਅਤੇ ਨੌਜਵਾਨਾਂ ਨੂੰ ਹੁਣ ਤੋਂ ਹੀ ਇਕਜੁੱਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਅਸੀਂ ਹਲਕੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਾਂਗੇ। ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਇਸ ਮੌਕੇ ਹਰਪ੍ਰੀਤ ਸਿੰਘ ਹੈਪੀ ਅਤੇ ਇਲਾਕਾ ਨਿਵਾਸੀਆਂ ਵਲੋਂ ਜਗਦੀਪ ਸਿੰਘ ਰਿੰਕੂ ਨਰੂਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਾਰਡ ਨੰਬਰ 43 ਦੇ ਕਾਂਗਰਸ ਇੰਚਾਰਜ ਸਤਨਾਮ ਸਿੰਘ ਸਵਰਨਕਾਰ, ਸੁਖਦੇਵ ਸਿੰਘ, ਰਾਜਵਿੰਦਰ ਕੌਰ, ਨਰਿੰਦਰ ਸਿੰਘ, ਸੁਰਿੰਦਰ ਸਿੰਘ ਸਾਜਨ ਸਮੇਤ ਹੋਰ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧਰੋਹ ਕੀਤਾ- ਬਾਜਵਾ, ਸਰਕਾਰੀਆ
Ad Position 24