26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਫਲਸਫ਼ੇ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ ਉਪਰੰਤ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਫਲਸਫ਼ੇ ਨਾਲ ਸੰਬੰਧਿਤ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਕਵਿਤਾਵਾਂ, ਭਾਸ਼ਣਾਂ ਅਤੇ ਹੋਰ ਗਤੀਵਿਧੀਆਂ ਰਾਹੀਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ, ਸਮਾਨਤਾ, ਸੇਵਾ, ਸੱਚਾਈ ਅਤੇ ਨਾਮ ਸਿਮਰਨ ਦੇ ਸੰਦੇਸ਼ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਮਿਲ ਕੇ ਸ੍ਰੀ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਤੇ ਅਰਦਾਸ ਕਰਨ ਮਗਰੋਂ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ। ਇਸ ਮੌਕੇ ਪ੍ਰਿੰਸੀਪਲ ਆਂਚਲ ਮਹਾਜਨ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਾਰ ਸਵਾਰ ਵਲੋਂ ਮਾਰੀ ਟੱਕਰ ਨਾਲ ਪਨਬੱਸ ਦਾ ਡਰਾਈਵਰ ਹੋਇਆ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਾਂਗਰਸੀ ਆਗੂ ਰਿੰਕੂ ਨਰੂਲਾ ਨੇ ਹਲਕਾ ਦੱਖਣੀ ’ਚ ਸਰਗਰਮੀਆਂ ਵਧਾਈਆਂ
Ad Position 24