26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਿਊ ਅਕਾਸ਼ ਵਿਹਾਰ ਵਿਚ ਪਿਛਲੇ 5-6 ਮਹੀਨਿਆਂ ਤੋਂ ਸਟ੍ਰੀਟ ਲਾਈਟਾਂ ਬੰਦ, ਗਲੀਆਂ ਵਿਚ ਛਾਇਆ ਹਨੇਰਾ

ਸੁਲਤਾਨਵਿੰਡ, 25 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਇਲਾਕੇ ਨਿਊ ਅਕਾਸ਼ ਵਿਹਾਰ ਦੀਆਂ ਗਲੀਆਂ ਵਿਚ ਪਿਛਲੇ 5-6 ਮਹੀਨਿਆਂ ਤੋਂ ਕਈ ਸਟ੍ਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਸ਼ਾਮ ਹੁੰਦਿਆਂ ਹੀ ਇਲਾਕੇ ਦੀਆਂ ਗਲੀਆਂ ਵਿਚ ਹਨੇਰਾ ਛਾ ਜਾਂਦਾ ਹੈ। ਹਨੇਰੇ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦੇ ਇੱਕ-ਦੂਜੇ ਨਾਲ ਟਕਰਾਉਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 26-11-2026
ਸੁਲਤਾਨਵਿੰਡ, 25 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਇਲਾਕੇ ਨਿਊ ਅਕਾਸ਼ ਵਿਹਾਰ ਦੀਆਂ ਗਲੀਆਂ ਵਿਚ ਪਿਛਲੇ 5-6 ਮਹੀਨਿਆਂ ਤੋਂ ਕਈ ਸਟ੍ਰੀਟ ਲਾਈਟਾਂ ਬੰਦ ਪਈਆਂ ਹਨ, ਜਿਸ ਕਾਰਨ ਸ਼ਾਮ ਹੁੰਦਿਆਂ ਹੀ ਇਲਾਕੇ ਦੀਆਂ ਗਲੀਆਂ ਵਿਚ ਹਨੇਰਾ ਛਾ ਜਾਂਦਾ ਹੈ। ਹਨੇਰੇ ਕਾਰਨ ਰਾਹਗੀਰਾਂ ਨੂੰ ਆਉਣ-ਜਾਣ ਸਮੇਂ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦੇ ਇੱਕ-ਦੂਜੇ ਨਾਲ ਟਕਰਾਉਣ ਦੀਆਂ ਘਟਨਾਵਾਂ ਵੀ ਵਾਪਰ ਰਹੀਆਂ ਹਨ। ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਜੱਸਾ, ਪ੍ਰਮਜੀਤ ਸਿੰਘ, ਸਿਮਰਨਜੀਤ ਸਿੰਘ, ਸਾਬਕਾ ਪੁਲਿਸ ਇੰਸਪੈਕਟਰ ਭੁਪਿੰਦਰ ਸਿੰਘ, ਗੁਰਦੀਪ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ, ਕਸ਼ਮੀਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਗਲੀਆਂ ਵਿਚ ਕਈ ਸਟ੍ਰੀਟ ਲਾਈਟਾਂ ਪਿਛਲੇ 5-6 ਮਹੀਨਿਆਂ ਤੋਂ ਬੰਦ ਪਈਆਂ ਹਨ। ਇਸ ਸਬੰਧੀ ਉਹ ਜੇ.ਈ. ਮੈਡਮ ਜੋਤੀ ਨਾਲ ਵੀ ਗੱਲਬਾਤ ਕਰਕੇ ਸ਼ਿਕਾਇਤ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਰਾਤ ਸਮੇਂ ਗਲੀਆਂ ਵਿਚ ਹਨੇਰਾ ਰਹਿਣ ਕਾਰਨ ਜਿੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਠੋਕਰਾਂ ਲੱਗਣ ਅਤੇ ਆਪਸ ਵਿਚ ਟਕਰਾਉਣ ਦਾ ਡਰ ਬਣਿਆ ਰਹਿੰਦਾ ਹੈ, ਉੱਥੇ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਹੋਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੰਦ ਪਈਆਂ ਸਟ੍ਰੀਟ ਲਾਈਟਾਂ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਆਉਣ ਵਾਲੀਆਂ ਚੋਣਾਂ ਦੌਰਾਨ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕਰਨ ਲਈ ਮਜ਼ਬੂਰ ਹੋਣਗੇ। ਇਸ ਸਬੰਧੀ ਜਦੋਂ ਜੇ.ਈ. ਮੈਡਮ ਜੋਤੀ ਨਾਲ ਫੋਨ ’ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਹ ਕਹਿੰਦਿਆਂ ਫੋਨ ਕੱਟ ਦਿੱਤਾ ਕਿ ਉਨ੍ਹਾਂ ਦੇ ਘਰ ਪ੍ਰਾਹੁਣੇ ਆਏ ਹੋਏ ਹਨ ਅਤੇ ਉਹ ਬਾਅਦ ਵਿਚ ਗੱਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕਿਤਾਬਾਂ ਵਿਦਿਆਰਥੀ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ : ਡਾ. ਹਰਮੋਹਿੰਦਰ ਸਿੰਘ ਬੇਦੀ ਅਗਲੀ ਖ਼ਬਰ ਨਵੀਂ ਦਿੱਲੀ ’ਚ ਐੱਸ. ਸੀ. ਓ. ਸੱਭਿਆਚਾਰਕ ਸੰਵਾਦ ਵਿਚ ਪਾਕਿ ਦੀ ਸ਼ਮੂਲੀਅਤ ਦੱਖਣੀ ਏਸ਼ੀਆ ’ਚ ਸ਼ਾਂਤੀ ਲਈ ਉਮੀਦ ਦੀ ਕਿਰਨ :...
Ad Position 24