25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੂਬੇ ਦੇ 34 ਹਜ਼ਾਰ ਕੈਮਿਸਟਾਂ ਨੇ ਆਉਣ ਵਾਲੀਆਂ ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਦੇ ਅਧੀਨ ਕੰਮ ਕਰਦੀ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ.

Ad Position 21
No active advertisement
ਸੁਰਿੰਦਰ ਦੁੱਗਲ ਅਤੇ ਜੀ. ਐੱਸ. ਚਾਵਲਾ ਦੀ ਅਗਵਾਈ ਹੇਠ ਕੀਤੀ ਗਈ ਆਨਲਾਈਨ ਮੀਟਿੰਗ ਦਾ ਦ੍ਰਿਸ਼। ਤਸਵੀਰ : ਹਰਜੀਤ ਸਿੰਘ 26-11-2026
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ ਦੇ ਅਧੀਨ ਕੰਮ ਕਰਦੀ ਪੰਜਾਬ ਕੈਮਿਸਟਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਦੀ ਅਗਵਾਈ ਹੇਠ ਸੂਬੇ ਦੇ 23 ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਾਰਜਕਾਰਨੀ ਮੈਂਬਰਾਂ ਦੀ ਇਕ ਹੰਗਾਮੀ ਆਨਲਾਈਨ ਮੀਟਿੰਗ ਹੋਈ। ਪੰਜਾਬ ਸਿਹਤ ਵਿਭਾਗ ਦੀ ਬੇਰੁਖ਼ੀ ਦੇ ਚੱਲਦਿਆਂ 23 ਜ਼ਿਲ੍ਹਿਆਂ ਦੇ ਕੈਮਿਸਟਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਆਉਣ ਵਾਲੀਆਂ ਚੋਣਾਂ ’ਚ ਸੂਬੇ ਦੇ 34,000 ਕੈਮਿਸਟ, ਉਨ੍ਹਾਂ ਦੇ ਪਰਿਵਾਰ (1,70,000 ਮੈਂਬਰ) ਅਤੇ ਦੁਕਾਨਾਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਸਮੇਤ ਕੁੱਲ 6 ਲੱਖ ਪਰਿਵਾਰ ਚੋਣਾਂ ਦਾ ਬਾਈਕਾਟ ਕਰਨਗੇ। ਇਸ ਦੇ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤਾਂ ਜੋ ਉਹ ਕੈਮਿਸਟਾਂ ਦੀਆਂ ਮੁਸ਼ਕਿਲਾਂ ਨੂੰ ਆਪਣੇ ਚੋਣ ਮਨੋਰਥ ਪੱਤਰ ’ਚ ਸ਼ਾਮਿਲ ਕਰਨ। ਅਗਲੀ ਰਣਨੀਤੀ ਤੈਅ ਕਰਨ ਲਈ 10 ਦਿਨਾਂ ਬਾਅਦ ਪੰਜਾਬ ਦੇ ਸਮੂਹ ਕੈਮਿਸਟਾਂ ਦੀ ਇਕ ਵੱਡੀ ਮੀਟਿੰਗ ਬੁਲਾਈ ਗਈ ਹੈ। ਸੁਰਿੰਦਰ ਦੁੱਗਲ ਨੇ ਦੱਸਿਆ ਕਿ ਮੀਟਿੰਗ ’ਚ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਹਜ਼ਾਰਾਂ ਲੋਕ ਨਿਊਰੋ, ਸਾਈਕੋਟ੍ਰੋਪਿਕ, ਡਿਪਰੈਸ਼ਨ ਅਤੇ ਸ਼ੂਗਰ ਆਦਿ ਦੀਆਂ ਦਵਾਈਆਂ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ, ਕਿਉਂਕਿ ਕੈਮਿਸਟਾਂ ਨੇ ਇਹ ਦਵਾਈਆਂ ਕੰਪਨੀਆਂ ਨੂੰ ਵਾਪਸ ਭੇਜ ਦਿੱਤੀਆਂ ਸਨ। ਸਿਹਤ ਵਿਭਾਗ ਵਲੋਂ ਆਪਣੇ ਹਸਪਤਾਲਾਂ ਅਤੇ ਸਿਹਤ ਕੇਂਦਰਾਂ ’ਚ ਇਹ ਦਵਾਈਆਂ ਮੁਹੱਈਆ ਕਰਵਾਉਣ ’ਚ ਰਹੀ ਨਾਕਾਮੀ ਅਤੇ ਡਾਕਟਰਾਂ ਦੀ ਬੇਨਤੀ ਨੂੰ ਵੇਖਦਿਆਂ, ਐਸੋਸੀਏਸ਼ਨ ਨੇ ਮਰੀਜ਼ਾਂ ਦੀ ਸਿਹਤ ਦੇ ਹਿਤ ’ਚ ਫ਼ੈਸਲਾ ਲਿਆ ਹੈ ਕਿ ਕੁਝ ਸਮੇਂ ਲਈ ਪ੍ਰੀਗਾਬਾਲਿਨ-75 ਮਿਲੀਗ੍ਰਾਮ ਅਤੇ ਹੋਰ ਜ਼ਰੂਰੀ ਦਵਾਈਆਂ ਸਿਰਫ਼ ਡਾਕਟਰ ਦੀ ਪਰਚੀ ਅਤੇ ਮਰੀਜ਼ ਦੀ ਪਛਾਣ ਕਰਨ ਤੋਂ ਬਾਅਦ ਹੀ ਵੇਚੀਆਂ ਜਾਣਗੀਆਂ। ਮੀਟਿੰਗ ਦੌਰਾਨ ਮੈਂਬਰਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿਖੇ ਕਈ ਮੀਟਿੰਗਾਂ ਅਤੇ ਭਰੋਸੇ ਦੇਣ ਦੇ ਬਾਵਜੂਦ ਪੰਜਾਬ ਸਿਹਤ ਵਿਭਾਗ ਨੇ ਪੁਰਾਣੀ ਡਰੱਗ ਪਾਲਿਸੀ ’ਚ ਸੋਧ ਕਰਨ, ਚੈਕਿੰਗ ਦੌਰਾਨ ਮਾਮੂਲੀ ਗ਼ਲਤੀ ’ਤੇ ਡਰੱਗ ਲਾਇਸੈਂਸ ਸਸਪੈਂਡ ਕਰਨ ਅਤੇ ਦੁਕਾਨਾਂ ਸੀਲ ਕਰਨ ਦੀ ਕਾਰਵਾਈ ਨੂੰ ਰੋਕਣ, ਗੁਆਂਢੀ ਸੂਬਿਆਂ ਤੋਂ ਪੰਜਾਬ ’ਚ ਆ ਰਹੀਆਂ ਪਾਬੰਦੀਸ਼ੁਦਾ ਦਵਾਈਆਂ ’ਤੇ ਠੱਲ੍ਹ ਪਾਉਣ, ਆਨਲਾਈਨ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਪੰਜਾਬ ਡਰੱਗ ਵਿਭਾਗ ਵਲੋਂ ਸਖ਼ਤ ਕਾਰਵਾਈ ਕਰਨ ਅਤੇ ਕੈਮਿਸਟਾਂ ਦੇ ਕੰਮਕਾਜ ’ਚ ਪੁਲਿਸ ਦੀ ਬੇਲੋੜੀ ਦਖ਼ਲਅੰਦਾਜ਼ੀ ਬੰਦ ਕਰਨ ਸਮੇਤ ਹੋਰਨਾਂ ਮੰਗਾਂ ’ਤੇ ਕੋਈ ਅਮਲ ਨਹੀਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ’ਚ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਡੇਢ ਸਦੀ ਪੁਰਾਣੇ ਰੀਗੋ ਪੁਲ ਦੇ ਬੰਦ ਹੋਣ ਨਾਲ ਵਪਾਰਕ ਗਤੀਵਿਧੀਆਂ ’ਚ ਪੈ ਰਿਹਾ ਭਾਰੀ ਵਿਘਨ
Ad Position 24