26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ਼ਹੀਦ ਭਗਤ ਸਿੰਘ ਸਕੂਲ ਲੋਪੋਕੇ ਦਾ ਸਾਲਾਨਾ ਧਾਰਮਿਕ ਸਮਾਗਮ ਕੱਲ੍ਹ

ਚੋਗਾਵਾਂ, 26 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਧਾਰਮਿਕ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ 28 ਨਵੰਬਰ ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਨਾਲ ਹੋਵੇਗੀ, ਜੋ ਕਿ ਦੁਪਹਿਰ 3 ਵਜੇ ਤੱਕ ਚੱਲੇਗਾ।

Ad Position 21
No active advertisement
ਅਜੀਤ ਡੈਸਕ 27-11-2026
ਚੋਗਾਵਾਂ, 26 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਲਾਨਾ ਧਾਰਮਿਕ ਸਮਾਗਮ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ ਹੇਠ 28 ਨਵੰਬਰ ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 11 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਨਾਲ ਹੋਵੇਗੀ, ਜੋ ਕਿ ਦੁਪਹਿਰ 3 ਵਜੇ ਤੱਕ ਚੱਲੇਗਾ। ਉਪਰੰਤ ਸਕੂਲੀ ਬੱਚਿਆਂ ਵਲੋਂ ਰਸਭਿੰਨਾ ਸ਼ਬਦ ਗਾਇਨ ਕੀਤਾ ਜਾਵੇਗਾ। ਇਸ ਮੌਕੇ ਪੰਥ ਪ੍ਰਸਿੱਧ ਜਥੇ ਜਿਨ੍ਹਾਂ ਵਿਚ ਭਾਈ ਰਾਜਪਾਲ ਸਿੰਘ (ਅੰਮ੍ਰਿਤਸਰ ਵਾਲੇ) ਅਤੇ ਭਾਈ ਗੁਰਕੀਰਤ ਸਿੰਘ ਐੱਮ.ਏ. ਦਾ ਕਵੀਸ਼ਰੀ ਜਥਾ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਜੁੜ ਬੈਠੀ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸਰਵਣ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਨਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਮਾਝਾ ਜ਼ੋਨ ਦੀ ਰੈਲੀ ਅਗਲੀ ਖ਼ਬਰ ਇਨਸਾਫ਼ ਦੀ ਮੰਗ ਲਈ ਏਅਰਪੋਰਟ ਰੋਡ ਜਾਮ, ਯਾਤਰੀਆਂ ਤੇ ਰਾਹਗੀਰਾਂ ਦੀ ਵਧੀ ਖੱਜਲ-ਖੁਆਰੀ
Ad Position 24