ਨਵਨਿਯੁਕਤ ਸੀ. ਪੀ. ਕੁਲਦੀਪ ਸਿੰਘ ਚਾਹਲ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਕਮੇਟੀ ਵਲੋਂ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਮੌਕੇ ਚੇਅਰਮੈਨ ਡਾ. ਰਾਕੇਸ਼ ਸ਼ਰਮਾ ਆਦਿ ਮੌਜੂਦ ਸਨ ।