ਰਾਜਾਸਾਂਸੀ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਥਾ ਰਵਾਨਾ
ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)-ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਾਜਾਸਾਂਸੀ ਤੋਂ ਸ਼ਰਧਾਲੂਆਂ ਦਾ ਜਥਾ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਰਵਾਨਾ ਹੋਇਆ। ਜਥੇ ਦੀ ਅਗਵਾਈ ਅਸ਼ਵਨੀ ਕੁਮਾਰ ਮਿੰਟੂ ਅਤੇ ਕਿਸ਼ਨ ਲਾਲ ਵਲੋਂ ਕੀਤੀ ਗਈ।
ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)-ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਾਜਾਸਾਂਸੀ ਤੋਂ ਸ਼ਰਧਾਲੂਆਂ ਦਾ ਜਥਾ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਰਵਾਨਾ ਹੋਇਆ। ਜਥੇ ਦੀ ਅਗਵਾਈ ਅਸ਼ਵਨੀ ਕੁਮਾਰ ਮਿੰਟੂ ਅਤੇ ਕਿਸ਼ਨ ਲਾਲ ਵਲੋਂ ਕੀਤੀ ਗਈ। ਇਸ ਮੌਕੇ ਕੌਂਸਲਰ ਦਿਆਲ ਸਿੰਘ ਅਤੇ ਕੌਂਸਲਰ ਰਾਮ ਰਾਜਾਸਾਂਸੀ ਤੇ ਕੌਂਸਲਰ ਅਮਰਿੰਦਰ ਸਿੰਘ ਸੰਨੀ ਵਲੋਂ ਰੀਬਨ ਕੱਟਣ ਉਪਰੰਤ ਜਥੇ ਦੀ ਨੂੰ ਹਰੀ ਝੰਡੀ ਦਿਖਾ ਕੇ ਰਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਵਿਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਥੇ ਦੇ ਮੈਂਬਰਾਂ ਨੇ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨ ਦੀ ਗੱਲ ਕਹੀ। ਜਥੇ ਨੂੰ ਰਵਾਨਾ ਕਰਨ ਸਮੇਂ ਇਲਾਕੇ ਦੇ ਪਤਵੰਤੇ ਅਤੇ ਸ਼ਰਧਾਲੂ ਵੀ ਮੌਜੂਦ ਸਨ। ਉਨ੍ਹਾਂ ਨੇ ਯਾਤਰਾ ਦੀ ਸਫਲਤਾ ਅਤੇ ਸਾਰੇ ਯਾਤਰੀਆਂ ਦੀ ਸੁਰੱਖਿਅਤ ਵਾਪਸੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਰੁਨਦੀਪ ਵਿੱਕੀ, ਤਰਸੇਮ ਸਿੰਘ, ਕੀਮਤੀ ਲਾਲ, ਮੇਵਾ ਲਾਲ, ਅਰੁਣ ਕੁਮਾਰ, ਕਾਕੂ, ਜੋਗਿੰਦਰ ਭਗਤ ਆਦਿ ਹਾਜ਼ਰ ਸਨ।