ਕੇਂਦਰੀ ਜੇਲ੍ਹ ਫਤਾਹੁਪੁਰ ਵਿਖੇ ਕੈਦੀਆਂ ਤੇ ਹਵਾਲਾਤੀਆਂ ਨੇ ਕੀਤੀ ਗੁੰਡਾਗਰਦੀ
ਅੰਮ੍ਰਿਤਸਰ, 27 ਨਵੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਤਾਹੁਪੁਰ ਵਿਖੇ ਕੈਦੀਆਂ ਤੇ ਹਵਾਲਾਤੀਆਂ ਵਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜੇਲ੍ਹ ਅੰਦਰ ਭੰਨਤੋੜ ਕਰਨ ਤੇ ਸਰਕਾਰੀ ਜਾਇਦਾਦ ਦਾ ਨੁਕਸਾਨ ਕਰਨ, ਜੇਲ੍ਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਾਲੀ ਗਲੋਚ ਕਰਨ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਸਹਾਇਕ ਜੇਲ੍ਹ ਸੁਪਰਡੈਂਟ ਅਮਰਬੀਰ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ ਲਖਵਿੰਦਰ ਸਿੰਘ ਉਰਫ ਲਵੀ ਵਾਸੀ ਨੂਰ ਸ਼ਾਹ ਵਾਲੀ ਗਲੀ ਇਸਲਾਮਾਬਾਦ, ਕੈਦੀ ਲਵਪ੍ਰੀਤਸਿੰਘ ਵਾਸੀ ਪਿੰਡ ਰਾਜਾਤਾਲ ਘਰਿੰਡਾ, ਹਵਾਲਾਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਖ਼ੈਰਾਬਾਦ, ਅੰਮ੍ਰਿਤਪਾਲ ਸਿੰਘ ਵਾਸੀ ਕ੍ਰਿਸ਼ਨਾ ਨਗਰ ਨਰੈਣਗੜ ਛੇਹਰਟਾ, ਬਿਕਰਮਜੀਤ ਸਿੰਘ ਵਾਸੀ ਘੰਨੂਪੁਰ ਕਾਲਾ, ਤਕਦੀਰ ਸਿੰਘ ਵਾਸੀ ਪਿੰਡ ਗੁਰੂ ਕੀ ਵਡਾਲੀ ਛੇਹਰਟਾ ਅੰਮ੍ਰਿਤਸਰ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਜਿਨ੍ਹਾਂ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।