27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਦੇ ਭਤੀਜੇ ਦੇ ਵਿਆਹ ਸਮਾਗਮ ’ਚ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ) -ਭਾਜਪਾ ਦੇ ਕੌਮੀ ਸਕੱਤਰ ਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁਘ ਦੇ ਭਤੀਜੇ ਆਕਾਸ਼ ਦੇ ਰਿਦਿਮਾ ਨਾਲ ਹੋਏ ਵਿਆਹ ਸੰਬੰਧੀ ਅੰਮ੍ਰਿਤਸਰ ’ਚ ਹੋਏ ਸਮਾਗਮਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸੀਨੀਅਰ ਆਗੂਆਂ ਵਲੋਂ ਸ਼ਿਰਕਤ ਕੀਤੀ ਤੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਚੁੱਘ ਪਰਿਵਾਰ ਨੂੰ ਮੁਬਾਰਕਬਾਦ ਦੇਣ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ ਤੇ ਉਪ ਮੁੱਖ ਮੰਤਰੀ ਸ੍ਰੀ ਹਰਸ਼ ਸੰਘਵੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਡਾ: ਰਾਜ ਕੁਮਾਰ ਵੇਰਕਾ, ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੀਨੀਅਰ ਆਗੂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਸੰਸਦ ਮੈਂਬਰ ਸ.

Ad Position 21
No active advertisement
ਭਾਜਪਾ ਦੇ ਸੀਨੀਅਰ ਆਗੂ ਸ੍ਰੀ ਤਰੁਣ ਚੁੱਘ ਦੇ ਭਤੀਜੇ ਦੇ ਵਿਆਹ ਸਮਾਗਮ ’ਚ ਪੁੱਜੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ। ਅਜੀਤ ਤਸਵੀਰ 28-11-2026
ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ) -ਭਾਜਪਾ ਦੇ ਕੌਮੀ ਸਕੱਤਰ ਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁਘ ਦੇ ਭਤੀਜੇ ਆਕਾਸ਼ ਦੇ ਰਿਦਿਮਾ ਨਾਲ ਹੋਏ ਵਿਆਹ ਸੰਬੰਧੀ ਅੰਮ੍ਰਿਤਸਰ ’ਚ ਹੋਏ ਸਮਾਗਮਾਂ ਵਿਚ ਵੱਖ-ਵੱਖ ਸਿਆਸੀ ਪਾਰਟੀਆਂ, ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸੀਨੀਅਰ ਆਗੂਆਂ ਵਲੋਂ ਸ਼ਿਰਕਤ ਕੀਤੀ ਤੇ ਨਵੀਂ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਚੁੱਘ ਪਰਿਵਾਰ ਨੂੰ ਮੁਬਾਰਕਬਾਦ ਦੇਣ ਪੁੱਜੀਆਂ ਪ੍ਰਮੁੱਖ ਸ਼ਖਸੀਅਤਾਂ ਵਿਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਭਾਈ ਪਟੇਲ ਤੇ ਉਪ ਮੁੱਖ ਮੰਤਰੀ ਸ੍ਰੀ ਹਰਸ਼ ਸੰਘਵੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਡਾ: ਰਾਜ ਕੁਮਾਰ ਵੇਰਕਾ, ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੀਨੀਅਰ ਆਗੂ ਸੁਨੀਲ ਜਾਖੜ, ਰਾਣਾ ਗੁਰਮੀਤ ਸਿੰਘ ਸੋਢੀ, ਸੰਸਦ ਮੈਂਬਰ ਸ. ਸਤਨਾਮ ਸਿੰਘ ਸੰਧੂ, ਅਸ਼ਵਨੀ ਸੇਖੜੀ, ਡਾ: ਜਸਵਿੰਦਰ ਕੌਰ ਸੋਹਲ, ਗੁਰਪ੍ਰਤਾਪ ਸਿੰਘ ਟਿੱਕਾ, ਰਜਿੰਦਰ ਮੋਹਨ ਸਿੰਘ ਛੀਨਾ, ਡਾ: ਇਕਬਾਲ ਸਿੰਘ ਲਾਲਪੁਰਾ ਤੇ ਡਾ: ਜਸਵਿੰਦਰ ਸਿੰਘ ਢਿੱਲੋਂ ਸਮੇਤ ਭਾਜਪਾ ਦੇ ਹੋਰ ਕਈ ਕੌਮੀ ਆਗੂ ਤੇ ਵੱਖ-ਵੱਖ ਪਾਰਟੀਆਂ ਦੇ ਆਗੂ ਸ਼ਾਮਿਲ ਸਨ। ਇਸ ਵਿਆਹ ਸਮਾਗਮ ਦੇ ਬਹਾਨੇ ਅਕਾਲੀ-ਭਾਜਪਾ ਗੱਠਜੋੜ ਦੇ ਆਗੂਆਂ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂ ਇਕ-ਦੂਜੇ ਨੂੰ ਗਲੇ ਮਿਲੇ ਤੇ ਹਲਕੀ ਫੁਲਕੀ ਸਿਆਸੀ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸ਼ੁਰੂ ਹੋਵੇਗਾ-ਬੱਬੂ ਮਾਨਾਂਵਾਲਾ ਅਗਲੀ ਖ਼ਬਰ ਦੂਜੀ ਵਾਰ ਮੁੜ ਸੰਭਾਲਿਆ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਕਾਰਜਭਾਰ
Ad Position 24