27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਵਿੱਖਮੁਖੀ ਪੰਜਾਬ ਲਈ ਉੱਚ ਸਿੱਖਿਆ ਦੀ ਨਵੀਂ ਰੂਪ-ਰੇਖਾ ਵਿਸ਼ੇ ’ਤੇ ਵਿਚਾਰ-ਚਰਚਾ

ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰਰਾਸ਼ਟਰੀ ਕਨਕਲੇਵ ਦੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਸ਼ਹਿਰ ਦੀ ਅਮੀਰ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਧੁਨਿਕ ਸਿੱਖਿਆ, ਤਕਨੀਕੀ ਹੁਨਰ ਅਤੇ ਉੱਦਮਤਾ ਨਾਲ ਜੋੜਨ ਦੇ ਉਦੇਸ਼ ਨਾਲ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਕਾਲਜ ਵਿਕਾਸ ਕੌਂਸਲ ਵਲੋਂ ਯੂਨੀਵਰਸਿਟੀ ਨਾਲ ਸਬੰਧਤ ਅਤੇ ਸੰਵਿਧਾਨਕ ਕਾਲਜਾਂ ਦੇ ਸਹਿਯੋਗ ਨਾਲ ਭਵਿੱਖਮੁਖੀ ਪੰਜਾਬ ਲਈ ਹੁਨਰ, ਉੱਦਮਤਾ, ਉਦਯੋਗ ਤੇ ਪੰਜਾਬੀ ਵਿਰਾਸਤ ਨਾਲ ਉੱਚ ਸਿੱਖਿਆ ਦਾ ਸੁਮੇਲ’ ਵਿਸ਼ੇ ’ਤੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਵਿਚਾਰ-ਚਰਚਾ ਕਰਵਾਈ ਗਈ।

Ad Position 21
No active advertisement
ਸਮਾਗਮ ਦੌਰਾਨ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ, ਪ੍ਰੋ: ਡਾ. ਹਰਵਿੰਦਰ ਸਿੰਘ ਸੈਣੀ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 28-11-2026
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰਰਾਸ਼ਟਰੀ ਕਨਕਲੇਵ ਦੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਸ਼ਹਿਰ ਦੀ ਅਮੀਰ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਆਧੁਨਿਕ ਸਿੱਖਿਆ, ਤਕਨੀਕੀ ਹੁਨਰ ਅਤੇ ਉੱਦਮਤਾ ਨਾਲ ਜੋੜਨ ਦੇ ਉਦੇਸ਼ ਨਾਲ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਕਾਲਜ ਵਿਕਾਸ ਕੌਂਸਲ ਵਲੋਂ ਯੂਨੀਵਰਸਿਟੀ ਨਾਲ ਸਬੰਧਤ ਅਤੇ ਸੰਵਿਧਾਨਕ ਕਾਲਜਾਂ ਦੇ ਸਹਿਯੋਗ ਨਾਲ ਭਵਿੱਖਮੁਖੀ ਪੰਜਾਬ ਲਈ ਹੁਨਰ, ਉੱਦਮਤਾ, ਉਦਯੋਗ ਤੇ ਪੰਜਾਬੀ ਵਿਰਾਸਤ ਨਾਲ ਉੱਚ ਸਿੱਖਿਆ ਦਾ ਸੁਮੇਲ’ ਵਿਸ਼ੇ ’ਤੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਵਿਚਾਰ-ਚਰਚਾ ਕਰਵਾਈ ਗਈ। ਇਸ ਮੌਕੇ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੱਖਿਆ ਦਾ ਮੂਲ ਆਧਾਰ ਗੁਰੂ ਨਾਨਕ ਸਾਹਿਬ ਦਾ ਫਲਸਫ਼ਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨਾਲ ਸਬੰਧਤ ਬਹੁਤ ਸਾਰੇ ਕਾਲਜ ਪੇਂਡੂ ਖੇਤਰਾਂ ਵਿੱਚ ਸਥਿਤ ਹਨ, ਜਿੱਥੇ ਤਕਨੀਕੀ ਤੇ ਹੁਨਰ ਆਧਾਰਿਤ ਸਿੱਖਿਆ ਦਾ ਪ੍ਰਸਾਰ ਵਿਸ਼ੇਸ਼ ਮਹੱਤਵ ਰੱਖਦਾ ਹੈ। ਉਨ੍ਹਾਂ ਹਰ ਕਾਲਜ ਨੂੰ ਇੱਕ ਹੁਨਰ ਸਿਖਲਾਈ ਕੇਂਦਰ ਵਜੋਂ ਵਿਕਸਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਡਾ. ਹਰਵਿੰਦਰ ਸਿੰਘ ਸੈਣੀ, ਡੀਨ, ਅਕਾਦਮਿਕ ਮਾਮਲੇ ਨੇ ਆਏ ਹੋਏ ਮਹਿਮਾਨਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਡਾ. ਸਰੋਜ ਅਰੋੜਾ, ਡੀਨ, ਕਾਲਜ ਵਿਕਾਸ ਕੌਂਸਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ।ਡਾ. ਐੱਸ.ਐੱਸ. ਬਹਿਲ, ਡਾਇਰੈਕਟਰ, ਉੱਚ ਸਿੱਖਿਆ, ਹਿਮਾਚਲ ਪ੍ਰਦੇਸ਼ ਨੇ ਕਿਹਾ ਕਿ ਅੰਮ੍ਰਿਤਸਰ ਦੀ ਅਧਿਆਤਮਿਕ ਵਿਰਾਸਤ ਦੇ ਨਾਲ ਇਸ ਦੀ ਉਦਯੋਗਿਕ ਅਤੇ ਵਪਾਰਕ ਪਛਾਣ ਵੀ ਬੇਹੱਦ ਅਹਿਮ ਹੈ। ਭਾਰਤੀ ਸ਼ਰਮਾ, ਕੈਰੀਅਰ ਸਲਾਹਕਾਰ, ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਨੇ ਨੌਜਵਾਨਾਂ ਲਈ ਉਪਲਬਧ ਰੋਜ਼ਗਾਰ, ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਡਾ. ਹਰਵਿੰਦਰ ਸਿੰਘ ਸੈਣੀ, ਡੀਨ, ਅਕਾਦਮਿਕ ਮਾਮਲੇ ਅਤੇ ਡਾ. ਵਸੁਧਾ ਸੰਭਿਆਲ, ਡਾਇਰੈਕਟਰ, ਜੀ.ਜੇ.ਸੀ.ਈ.ਆਈ. ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵੱਖ-ਵੱਖ ਕਾਲਜਾਂ ਵੱਲੋਂ ਡਾ. ਏਕਤਾ ਖੋਸਲਾ, ਪ੍ਰਿੰਸੀਪਲ, ਐੱਚ.ਐੱਸ.ਡੀ. ਕਾਲਜ, ਜਲੰਧਰ; ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ, ਸਰਕਾਰੀ ਕਾਲਜ, ਗੁਰਦਾਸਪੁਰ ਅਤੇ ਡਾ. ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ, ਬੀ.ਬੀ.ਕੇ. ਡੀ.ਏ.ਵੀ. ਕਾਲਜ, ਅੰਮ੍ਰਿਤਸਰ ਨੇ ਵੀ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਫੇਰੀ ਤੋਂ ਪਰਤੇ ਪਾਕਿਸਤਾਨੀ ਮੰਤਰੀ ਮੁਸਾਦਿਕ ਮਲਿਕ ਦਾ ਵੱਡਾ ਬਿਆਨ ਅਗਲੀ ਖ਼ਬਰ ਏਡਿਡ ਸਕੂਲ ਰਿਟਾਇਰੀਜ਼ ਯੂਨੀਅਨ ਦੀ ਮੀਟਿੰਗ 1 ਨੂੰ
Ad Position 24