27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਵਰਪਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ/ਚੱਬਾ 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਜੱਸਾ ਅਣਜਾਣ)-ਪਿੰਡ ਵਰਪਾਲ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਤੀ ਧੀਰ ਦੇ ਕੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ‘ਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਤਨਾਮ ਸਿੰਘ ਬੱਲੋਵਾਲੀਆ ਅਤੇ ਸ਼ਬਦੀ ਜਥਾ ਵਰਪਾਲ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 28-11-2026
ਅੰਮ੍ਰਿਤਸਰ/ਚੱਬਾ 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਜੱਸਾ ਅਣਜਾਣ)-ਪਿੰਡ ਵਰਪਾਲ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਤੀ ਧੀਰ ਦੇ ਕੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ‘ਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਤਨਾਮ ਸਿੰਘ ਬੱਲੋਵਾਲੀਆ ਅਤੇ ਸ਼ਬਦੀ ਜਥਾ ਵਰਪਾਲ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਜਥਿਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ, ਕਵੀਸ਼ਰੀ ਵਾਰਾਂ ਅਤੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਦੌਰਾਨ ਸੰਗਤ ਵੱਲੋਂ ਥਾਂ-ਥਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਅੰਤ ਵਿੱਚ ਪ੍ਰਬੰਧਕ ਕਮੇਟੀ ਵੱਲੋਂ ਕਵੀਸ਼ਰ ਗਿਆਨੀ ਸਤਨਾਮ ਸਿੰਘ ਬੱਲੋਵਾਲੀਆ, ਸ਼ਬਦੀ ਜਥਾ ਵਰਪਾਲ ਅਤੇ ਹੋਰ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ, ਕੁਲਦੀਪ ਸਿੰਘ ਜੱਗੂ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਹਰਨੇਕ ਸਿੰਘ, ਪ੍ਰਤਾਪ ਸਿੰਘ ਬਿੱਟੂ, ਵਿਰਸਾ ਸਿੰਘ ਜੱਗੂ, ਗੁਰਮੇਜ ਸਿੰਘ ਜੋਧਪੁਰੀ, ਸਰਵਣ ਸਿੰਘ, ਰਣਧੀਰ ਸਿੰਘ, ਮੁਲਖਜੀਤ ਸਿੰਘ, ਬਾਬਾ ਨਿਰਮਲ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ ਕਰਮਾ, ਅਮਨਦੀਪ ਸਿੰਘ ਸੁਪਰ ਮਾਰਟ, ਗੁਰਿੰਦਰ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ, ਬਿਕਰਮ ਸਿੰਘ, ਗੁਰਦੀਪ ਸਿੰਘ, ਰੌਣਕ ਸਿੰਘ, ਕੈਪਟਨ ਲਖਬੀਰ ਸਿੰਘ, ਜਸਬੀਰ ਸਿੰਘ, ਕੁਲਤਾਰ ਸਿੰਘ, ਨਿਸ਼ਾਨ ਸਿੰਘ, ਬਲਕਾਰ ਸਿੰਘ, ਰਾਜਵਿੰਦਰ ਸਿੰਘ, ਇਕਬਾਲ ਸਿੰਘ ਘਾਲਾ, ਹਨੀ ਸਿੰਘ, ਰੁਪਿੰਦਰ ਸਿੰਘ ਜੇ ਈ, ਹਰਪ੍ਰੀਤ ਸਿੰਘ, ਨੰਬਰਦਾਰ ਬਿਕਰਮ ਸਿੰਘ, ਗਿਆਨੀ ਰਣਜੀਤ ਸਿੰਘ, ਬਲਬੀਰ ਸਿੰਘ, ਸਰਪੰਚ ਸਰਦੂਲ ਸਿੰਘ, ਸਰਪੰਚ ਕੁਲਦੀਪ ਸਿੰਘ, ਭੁਪਿੰਦਰ ਸਿੰਘ, ਡਾ. ਗੁਰਦੇਵ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ ਮੋਟਰਾਂ ਵਾਲੇ ਅਤੇ ਜਥੇਦਾਰ ਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਯਾਤਰਾਂ ਨੂੰ ਮਿਲੇਗਾ ਭਰਵਾਂ ਹੁੰਗਾਰਾ : ਸੁੱਖ ਸਰਕਾਰੀਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੰਟਰ ਸਕੂਲ ਸ਼ਬ...
Ad Position 24