27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਨੂੰ ਮਿਲਿਆ

ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦਾ ਇਕ ਵਫ਼ਦ ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਗੁਰਦੇਵ ਸਿੰਘ ਨੂੰ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਮਿਲਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਵੀ ਹਾਜ਼ਰ ਸਨ।

Ad Position 21
No active advertisement
ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਨੂੰ ਮਿਲਣ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ। ਤਸਵੀਰ : ਨਿਰਮਲ ਸਟੂਡੀਓ 28-11-2026
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦਾ ਇਕ ਵਫ਼ਦ ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਗੁਰਦੇਵ ਸਿੰਘ ਨੂੰ ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਸੰਧੂ ਦੀ ਅਗਵਾਈ ਵਿਚ ਮਿਲਿਆ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁੱਚਾ ਸਿੰਘ ਟਰਪਈ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੁਲਤਾਨਵਿੰਡ ਵੀ ਹਾਜ਼ਰ ਸਨ। ਵਫ਼ਦ ਦੁਆਰਾ ਬਲਾਕ ਸਿੱਖਿਆ ਅਫ਼ਸਰ ਨੂੰ ਅਧਿਆਪਕਾਂ ਤੇ ਰਿਟਾਇਰ ਅਧਿਆਪਕਾਂ ਦੇ ਹੁਣ ਤੱਕ ਪੇ-ਕਮਿਸ਼ਨ ਦੇ ਬਕਾਏ ਜਾਰੀ ਨਾ ਹੋਣ ਸੰਬੰਧੀ, ਸੇਵਾ ਮੁਕਤ ਅਧਿਆਪਕਾਂ ਦੇ ਲੀਵ ਇਨਕੈਸ਼ਮੈਂਟ ਦੀਆਂ ਕਿਸ਼ਤਾਂ ਜਾਰੀ ਨਾ ਹੋਣ ਸੰਬੰਧੀ, ਮੈਡੀਕਲ ਬਿੱਲਾਂ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਚੁੱਕਿਆ। ਇਸ ਸੰਬੰਧੀ ਬਲਾਕ ਸਿੱਖਿਆ ਅਫ਼ਸਰ ਦੁਆਰਾ ਦੱਸਿਆ ਗਿਆ ਕਿ ਪਿਛਲੇ ਸਮੇਂ ਦੇ ਰਿਕਾਰਡ ਨੂੰ ਦਰੁਸਤ ਕਰਨ ਕਰਕੇ ਅਤੇ ਸਟਾਫ਼ ਦੀ ਘਾਟ ਕਾਰਨ ਅਸੀਂ ਇਹ ਅਦਾਇਗੀਆਂ ਨਹੀਂ ਕਰ ਸਕੇ, ਪਰ ਹੁਣ ਰਿਕਾਰਡ ਦਰੁਸਤ ਕਰਕੇ ਬਿੱਲ ਤਿਆਰ ਹੋ ਗਏ ਅਤੇ 10 ਦਸੰਬਰ ਤੱਕ ਇਹ ਅਦਾਇਗੀਆਂ ਅਧਿਆਪਕਾਂ ਨੂੰ ਮਿਲਣ ਦਾ ਭਰੋਸਾ ਦਿੱਤਾ। ਇਸ ਤੋਂ ਉਪਰੰਤ ਵਫ਼ਦ ਦੁਆਰਾ ਬਲਾਕ ਸਿੱਖਿਆ ਅਫ਼ਸਰ ਨੂੰ ਕਿਹਾ ਗਿਆ ਕਿ ਜੇਕਰ 10 ਦਸੰਬਰ ਤੱਕ ਇਹ ਅਦਾਇਗੀਆਂ ਨਾ ਹੋਈਆਂ ਤਾਂ ਜਥੇਬੰਦੀ ਵਲੋਂ ਬਲਾਕ ਸਿੱਖਿਆ ਅਫ਼ਸਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮੰਗਲ ਸਿੰਘ ਟਾਂਡਾ, ਮਲਕੀਤ ਸਿੰਘ ਕੱਦਗਿੱਲ, ਹੀਰਾ ਸਿੰਘ ਭੱਟੀ, ਹਰਵਿੰਦਰ ਸਿੰਘ ਜਲਾਲਾਬਾਦ, ਦਿਲਰਾਜ ਸਿੰਘ, ਸੁਰਿੰਦਰਪਾਲ ਸਿੰਘ, ਪਰਮਜੀਤ ਸਿੰਘ ਸੈਦੋਲੇਹਲ, ਭੁਪਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਨਿਰਮਲ ਸਿੰਘ ਭੋਮਾ, ਮਨਦੀਪ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਅਮਿਤ ਸ਼ਰਮਾ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬੀਬਾ ਗੁਰਵਿੰਦਰ ਕੌਰ ਜਲਾਲ ਉਸਮਾ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ ਹਲਕਾ ਪੂਰਬੀ ਅਤੇ ਹਲਕਾ ਦੱਖਣੀ ਅਜੇ ਵੀ ਵਿਕਾਸ ਕਾਰਜਾਂ ਨੂੰ ਤਰਸ ਰਹੇ, ਲੋਕ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਪ੍ਰੇਸ਼ਾਨ
Ad Position 24