28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਛੇਵੀਂ ਵਾਰ ਬਿਨਾਂ ਮੁਕਾਬਲਾ ਮੁੜ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਦਫ਼ਤਰ ਪੁੱਜੇ ਧਾਮੀ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ

ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਬਿਨਾਂ ਮੁਕਾਬਲਾ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਤੋਂ ਹਫ਼ਤੇ ਬਾਅਦ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਪੁੱਜੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਓ. ਐਸ.

Ad Position 21
No active advertisement
ਅਜੀਤ ਡੈਸਕ 29-11-2026
ਅੰਮ੍ਰਿਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਬਿਨਾਂ ਮੁਕਾਬਲਾ ਛੇਵੀਂ ਵਾਰ ਮੁੜ ਪ੍ਰਧਾਨ ਬਣਨ ਤੋਂ ਹਫ਼ਤੇ ਬਾਅਦ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਪੁੱਜੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਦੀ ਅਗਵਾਈ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਧਾਨ ਧਾਮੀ ਨੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖ ਕੌਮ ਦੀ ਇਸ ਮਾਣਮੱਤੀ ਸੰਸਥਾ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੀ ਜਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਸ ਨੁਮਾਇੰਦਾ ਜਥੇਬੰਦੀ ਦੀ ਮਜ਼ਬੂਤੀ ਲਈ ਇਥੇ ਕੰਮ ਕਰਦੇ ਹਰ ਵਿਅਕਤੀ ਦਾ ਸੁਹਿਰਦ ਹੋਣਾ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਧਾਨ ਨੂੰ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਆਪਣੇ ਜ਼ਿੰਮੇ ਲੱਗੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਮੀਤ ਸਕੱਤਰ ਗੁਰਮੀਤ ਸਿੰਘ ਮੁਕਤਸਰੀ ਨੇ ਪ੍ਰਧਾਨ ਨੂੰ ਸਾਹਿਤਕਾਰ ਜਸਵੰਤ ਸਿੰਘ ਨੇਕੀ ਦੀ ਲਿਖੀ ਪੁਸਤਕ ‘ਅਰਦਾਸ’ ਵੀ ਭੇਟ ਕੀਤੀ। ਇਸ ਮੌਕੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਅਜ਼ਾਦਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਪ੍ਰਤਾਪ ਸਿੰਘ, ਸਹਾਇਕ ਸੁਪ੍ਰਿਟੈਂਡੈਂਟ ਪ੍ਰਭਜੋਤ ਸਿੰਘ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੇਖਕ ਅਦਾਕਾਰ ਕਲਾ ਮੰਚ ਅਤੇ ਪੰਜਾਬੀ ਸਾਹਿਤ ਸਭਾ ਵਲੋਂ ਸਨਮਾਨ ਸਮਾਰੋਹ ਅਗਲੀ ਖ਼ਬਰ ਜ਼ਿਲ੍ਹੇ ਭਰ ਦੇ ਮੈਡੀਕਲ ਸਟੋਰਾਂ ਖ਼ਿਲਾਫ਼ ਡਰੱਗ ਵਿਭਾਗ ਦੀ ਕਾਰਵਾਈ ਜਾਰੀ- 2 ਹੋਰ ਦੇ ਲਾਇੰਸਸ ਰੱਦ
Ad Position 24