ਸਿੰਘ ਸਾਹਿਬ ਗਿਆਨੀ ਬੁੱਟਰ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਜਥੇਦਾਰ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 29 ਨਵੰਬਰ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਥੇ: 96 ਕਰੋੜੀ ਨੇ ਕਿਹਾ ਕਿ ਮਾਤਾ ਮਲਕੀਤ ਕੌਰ ਦਾ ਅਕਾਲ ਚਲਾਣਾ ਸਿੰਘ ਸਾਹਿਬ ਦੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਤਸਵੀਰ।
30-11-2026