29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਈ ਘਨ੍ਹੱਈਆ ਬਿਰਧ ਘਰ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ ਸਥਿਤ ਭਾਈ ਘਨ੍ਹੱਈਆ ਜੀ ਬਿਰਧ ਘਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਅਤੇ ਚੇਅਰਮੈਨ ਜਰਨੈਲ ਸਿੰਘ ਸਾਬ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਸਮਾਗਮ ਦੌਰਾਨ ਪਰਸੋਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਭਾਈ ਘਨ੍ਹੱਈਆ ਬਿਰਧ ਘਰ ਵਿਖੇ ਵਿਆਹ ਵਾਲੇ ਜੋੜਿਆਂ ਨੂੰ ਅਸ਼ੀਰਵਾਦ ਦੇਂਦੇ ਹੋਏ ਹਰਦਿਆਲ ਸਿੰਘ ਬੇਦੀ, ਡਾਇਰੈਕਟਰ ਸੁਖਦੇਵ ਸਿੰਘ, ਬਾਬਾ ਬਲਵਿੰਦਰ ਸਿੰਘ ਚਾਹਲ, ਜਰਨੈਲ ਸਿੰਘ ਸਾਬ ਅਤੇ ਹੋਰ। ਤਸਵੀਰ : ਗੁਰਨਾਮ ਸਿੰਘ ਬੁੱਟਰ 30-11-2026
ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ ਸਥਿਤ ਭਾਈ ਘਨ੍ਹੱਈਆ ਜੀ ਬਿਰਧ ਘਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਅਤੇ ਚੇਅਰਮੈਨ ਜਰਨੈਲ ਸਿੰਘ ਸਾਬ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਸਮਾਗਮ ਦੌਰਾਨ ਪਰਸੋਂ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਗੁਰਮਰਿਆਦਾ ਅਨੁਸਾਰ ਲੋੜਵੰਦ ਜੋੜਿਆਂ ਦੇ ਆਨੰਦ ਕਾਰਜ ਕਰਵਾਏ ਗਏ। ਸਮਾਗਮ ਵਿਚ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ, ਚੇਅਰਮੈਨ ਜਰਨੈਲ ਸਿੰਘ ਸਾਬ ਅਤੇ ਬਿਰਧ ਘਰ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਰਾਤੀਆਂ ਅਤੇ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਨਾਲ ਤਿਆਰ ਲੰਗਰ ਦੀ ਸੇਵਾ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਬਿਜਲੀ ਵਿਭਾਗ ਦੇ ਡਾਇਰੈਕਟਰ ਮੈਨੇਜਰ ਸੁਖਦੇਵ ਸਿੰਘ ਅਤੇ ਸਾਬਾਕਾ ਤਹਿਸੀਲਦਾਰ ਹਰਦਿਆਲ ਸਿੰਘ ਬੇਦੀ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕਰਵਾਉਣ ਦਾ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਵਲੋਂ ਕੀਤਾ ਜਾ ਰਿਹਾ ਉਪਰਾਲਾ ਬੇਹੱਦ ਸ਼ਲਾਘਾਯੋਗ ਅਤੇ ਸਮਾਜ ਲਈ ਪ੍ਰੇਰਨਾਦਾਇਕ ਹੈ। ਅੰਤ ਵਿਚ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ, ਸਹਿਯੋਗੀਆਂ ਅਤੇ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਭਿੰਡਰ, ਬਾਬਾ ਸੋਨੀ ਮੁਕਤਸਰ ਸਾਹਿਬ, ਸਰਬਜੀਤ ਸਿੰਘ ਕੈਨੇਡਾ, ਜਗਜੀਤ ਸਿੰਘ, ਜਰਨੈਲ ਸਿੰਘ, ਗੁਰਨਾਮ ਸਿੰਘ ਫਰਿਸ਼ਤਾ , ਬਲਜਿੰਦਰ ਸਿੰਘ ਚਾਹਲ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਸੀ ।
Ad Position 22
No active advertisement
ਪਿਛਲੀ ਖ਼ਬਰ ਵਰਿੰਦਾਵਨ ਗਾਰਡਨ ਵੈਲਫੇਅਰ ਐਸੋਸੀਏਸ਼ਨ ਨੇ ਕੰਧ ਤੋੜ ਕੇ ਗ਼ੈਰ ਕਾਨੂੰਨੀ ਤਰੀਕੇ ਨਾਲ ਗੇਟ ਲਗਾਉਣ ਦਾ ਲਾਇਆ ਦੋਸ਼ ਅਗਲੀ ਖ਼ਬਰ ਗੁਰੂ ਨਗਰੀ ਦੀਆਂ ਸੜਕਾਂ ਦਾ ਸੁੰਦਰੀਕਰਨ, ਵਾਹਨਾਂ ਦੀ ਵਧਦੀ ਗਿਣਤੀ ਅਤੇ ਪ੍ਰਵਾਨਿਤ ਆਵਾਜਾਈ ਨਿਯਮਾਂ ਅਨੁਸਾਰ ਕਰਨ ਨਗਰ ਨਿ...
Ad Position 24