29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਸੁਲਤਾਨਵਿੰਡ ਵਿਖੇ ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ

ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ, ਸ਼ਹੀਦ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਸਮਾਗਮ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ, ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਸੰਸਥਾ ਦੀਆਂ ਬੱਚੀਆਂ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਭਾਈ ਧਰਮ ਸਿੰਘ ਟਰੱਸਟ ਵਿਖੇ ਸ਼ਹੀਦ ਪਰਿਵਾਰਾ ਨੂੰ ਸਨਮਾਨਿਤ ਕਰਨ ਮੌਕੇ ਚੇਅਰਪਰਸਨ ਬੀਬੀ ਸੰਦੀਪ ਕੌਰ ਖਾਲਸਾ, ਭਾਈ ਬਲਜੀਤ ਸਿੰਘ ਖਾਲਸਾ। ਤਸਵੀਰ: ਗੁਰਨਾਮ ਸਿੰਘ ਬੁੱਟਰ 30-11-2026
ਸੁਲਤਾਨਵਿੰਡ, 29 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ, ਸ਼ਹੀਦ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਾਲਾਨਾ ਸ਼ਹੀਦੀ ਸਮਾਗਮ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ, ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਹਿਜ ਪਾਠ ਦੇ ਭੋਗ ਉਪਰੰਤ ਸੰਸਥਾ ਦੀਆਂ ਬੱਚੀਆਂ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਕਵਿਤਾਵਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ ਦੇ ਸਾਢੇ ਛੇ ਸਾਲਾ ਪੋਤਰੇ ਸਨਾਵਰ ਸਿੰਘ ਨੇ ਕਵਿਤਾ ਪੇਸ਼ ਕਰਕੇ ਸੰਗਤਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਭਾਈ ਕੇਵਲ ਸਿੰਘ ਮਹਿਤਾ ਅਤੇ ਭਾਈ ਕੁਲਦੀਪ ਸਿੰਘ ਪਰਿੰਗੜੀ ਦੇ ਕਵੀਸ਼ਰੀ ਜਥਿਆਂ ਨੇ ਜੋਸ਼ੀਲੀਆਂ ਵਾਰਾਂ ਸੁਣਾਈਆਂ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਕਾਰਜਕਾਰੀ ਪ੍ਰਧਾਨ ਭਾਈ ਈਮਾਨ ਸਿੰਘ ਮਾਨ ਸਮੇਤ ਵੱਖ-ਵੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਤਕਰੀਬਨ 700 ਤੋਂ ਵੱਧ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪੰਥ ਲਈ ਜੇਲ੍ਹਾਂ ਕੱਟਣ ਵਾਲੇ ਭਾਈ ਨਿਸ਼ਾਨ ਸਿੰਘ ਕਲਾਨੌਰ ਅਤੇ ਭਾਈ ਹਰਦਿਆਲ ਸਿੰਘ ਚਤਰਾ ਦਾ ਵੀ ਸਨਮਾਨ ਕੀਤਾ ਗਿਆ। ਟਰੱਸਟ ਦੀਆਂ 40 ਬੱਚੀਆਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਨਿਰੰਤਰ ਸੇਵਾ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ। ਟਰੱਸਟ ਦੀ ਸੰਚਾਲਕ ਬੀਬੀ ਸੰਦੀਪ ਕੌਰ ਨੇ ਕਿਹਾ ਕਿ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅਜਿਹੇ ਸਮਾਗਮ ਵੱਧ ਤੋਂ ਵੱਧ ਕਰਵਾਉਣੇ ਚਾਹੀਦੇ ਹਨ। ਸਮਾਗਮ ਵਿੱਚ ਪੰਜ ਪਿਆਰਿਆਂ ਵਿਚੋਂ ਭਾਈ ਸਤਨਾਮ ਸਿੰਘ ਖੰਡਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖਸੀਅਤਾਂ ਅਤੇ ਸ਼ਹੀਦ ਪਰਿਵਾਰ ਹਾਜ਼ਰ ਸਨ। ਸਟੇਜ ਦੀ ਸੇਵਾ ਸ. ਬਲਜੀਤ ਸਿੰਘ ਖ਼ਾਲਸਾ ਨੇ ਨਿਭਾਈ। ਅੰਤ ਵਿਚ ਬੀਬੀ ਸੰਦੀਪ ਕੌਰ ਅਤੇ ਬਲਜੀਤ ਸਿੰਘ ਖ਼ਾਲਸਾ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਾਈ ਮਰਦਾਨਾ ਜੀ ਦਾ ਜੀਵਨ ਸਿੱਖ ਇਤਿਹਾਸ ’ਚ ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਵਿਲੱਖਣ ਮਿਸਾਲ- ਧਾਮੀ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸਲਾਨਾ ਖੇਡ ਦਿਵਸ ਮਨਾਇਆ
Ad Position 24