29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਈ ਮਰਦਾਨਾ ਜੀ ਦਾ ਜੀਵਨ ਸਿੱਖ ਇਤਿਹਾਸ ’ਚ ਸੇਵਾ, ਸਮਰਪਣ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਵਿਲੱਖਣ ਮਿਸਾਲ- ਧਾਮੀ

ਅੰਮ੍ਰਿਤਸਰ, 29 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰ ਦੇ ਮਹਾਨ ਰਬਾਬੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿੱਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਮਹਾਂਬੀਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਣ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰ ਦੇ ਮਹਾਨ ਰਬਾਬੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿੱਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਮਹਾਂਬੀਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਣ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ। ਪ੍ਰਧਾਨ ਧਾਮੀ ਨੇ ਭਾਈ ਮਰਦਾਨਾ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਜਿਹੇ ਅਨ੍ਹਿੰਨ ਸਾਥੀ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਗੁਰੂ ਸਾਹਿਬ ਦੀ ਸੰਗਤ ਅਤੇ ਸੇਵਾ ਵਿਚ ਬਤੀਤ ਕੀਤਾ। ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਦਾ ਜੀਵਨ ਸਿੱਖ ਸੰਗਤਾਂ ਲਈ ਪ੍ਰੇਰਣਾ ਦਾ ਸ੍ਰੋਤ ਹੈ, ਉਨ੍ਹਾਂ ਨੇ ਗੁਰੂ ਸਾਹਿਬ ਨਾਲ ਰਹਿੰਦਿਆਂ ਰਬਾਬ ਰਾਹੀਂ ਗੁਰਬਾਣੀ ਕੀਰਤਨ ਦੀ ਅਜਿਹੀ ਸੇਵਾ ਨਿਭਾਈ ਜਿਸ ਨੇ ਗੁਰਬਾਣੀ ਅਤੇ ਸੰਗੀਤ ਦੇ ਸੁਮੇਲ ਨੂੰ ਇਕ ਨਵੀਂ ਪਛਾਣ ਦਿੱਤੀ। ਇਸ ਮੌਕੇ ਪ੍ਰਧਾਨ ਧਾਮੀ ਨੇ ਰਾਗੀ ਜਥਿਆਂ ਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਭਾਈ ਹਰਮਿੱਤਰ ਸਿੰਘ, ਭਾਈ ਸਰਵਨ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਗੁਰਿੰਦਰ ਸਿੰਘ ਭੋਮਾ ਸਮੇਤ ਵਿਸ਼ਵ ਰਬਾਬੀ ਭਾਈਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਪੰਮਾ ਸਿੰਘ, ਸ੍ਰੀ ਰੰਗਾ ਸਾਈ, ਦਮਨਪ੍ਰੀਤ ਸਿੰਘ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਅਣਦੇਖੀ ਕਾਰਨ ਖੇਡ ਯੂਨੀਵਰਸਿਟੀ ਦਾ ਵਿਕਾਸ ਰੁਕਿਆ ਅਧੂਰੇ ਨਿਰਮਾਣ ਤੇ ਉਜਾੜ ਕੈਂਪਸ ਬਣਿਆ ਵਿਦਿਆਰਥੀਆਂ ਦੀ ਸੁਰੱ... ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਵਿਖੇ ਸ਼ਹੀਦ ਭਾਈ ਧਰਮ ਸਿੰਘ ਕਾਸ਼ਤੀਵਾਲ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ
Ad Position 24