22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੈਕਫਿੰਕੋ ਤਰਨ ਤਾਰਨ ਵਲੋਂ 15 ਲਾਭਪਾਤਰੀਆਂ ਦੇ 49.40 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ <br/>

Ad Position 21
No active advertisement
ਬੈਂਕਫਿੰਕੋ ਤਰਨ ਤਾਰਨ ਲਾਭਪਾਤਰੀਆਂ ਦੇ 49.40 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ ਮੌਕੇ ਹਾਜ਼ਰ ਅਧਿਕਾਰੀ | ਅਜੀਤ ਤਸਵੀਰ <br/> 22-01-2026
ਤਰਨ ਤਾਰਨ, 21 ਜਨਵਰੀ (ਇਕਬਾਲ ਸਿੰਘ ਸੋਢੀ)- ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਨਿਰਦੇਸ਼ਾਂ ਤਹਿਤ ਬਿਕਰਮਜੀਤ ਸਿੰਘ ਪੁਰੇਵਾਲ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਜ਼ਿਲ੍ਹਾ ਤਰਨ ਤਾਰਨ ਕਮ ਚੇਅਰਮੈਨ ਜ਼ਿਲ੍ਹਾ ਸਕਰੀਨਿੰਗ ਕਮੇਟੀ ਬੈਕਫਿੰਕੋ ਦੀ ਪ੍ਰਧਾਨਗੀ ਹੇਠ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰ ਤਰਨਤਾਰਨ ਵਿਖੇ ਜ਼ਿਲ੍ਹਾ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਬੈਂਕਫਿੰਕੋ ਤਰਨ ਤਾਰਨ ਵਲੋੋਂ 15 ਲਾਭਪਾਤਰੀਆਂ ਦੇ 49.40 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ ਕੀਤੇ ਗਏ | ਇਸ ਮੌਕੇ ਹਾਜ਼ਰ ਬਿਨੈਕਾਰਾਂ ਨੂੰ ਕਰਜ਼ੇ ਦੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ | ਇਸ ਮੌਕੇ ਮਹਿਕਮੇ ਦੇ ਅਧਿਕਾਰੀ ਲਖਵੀਰ ਸਿੰਘ ਲਾਗੂ ਕਰਤਾ ਅਫਸਰ ਬੈਂਕਫਿੰਕੋ ਤਰਨ ਤਾਰਨ, ਰਣਜੀਤ ਸਿੰਘ ਫੀਲਡ ਅਫਸਰ ਬੈਂਕਫਿੰਕੋ ਤਰਨ ਤਾਰਨ ਅਤੇ ਸਕਰੀਨਿੰਗ ਕਮੇਟੀ ਦੇ ਮੈਂਬਰ ਡਾ. ਜੇ.ਪੀ. ਸਿੰਘ ਮੈਂਬਰ ਐੱਨ.ਜੀ.ਓ. ਤਰਨ ਤਾਰਨ, ਵਿਨੋਦ ਬੇਰੀ ਸਹਾਇਕ ਖੋਜ ਅਫ਼ਸਰ ਤਰਨਤਾਰਨ, ਅਮਰਜੀਤ ਰਾਏ ਖੰਨਾ ਜ਼ਿਲ੍ਹਾ ਉਦਯੋਗ ਕੇਂਦਰ ਦੇ ਨੁਮਾਇੰਦੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਪਿਸਤੌਲ ਅਤੇ ਨਾਜਾਇਜ਼ ਸ਼ਰਾਬ ਸਮੇਤ 19 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸਰਪੰਚ ਜਲਾਲਾਬਾਦ ਦੇ ਗ੍ਰਹਿ ਹੋਈ ਮੀਟਿੰਗ <br/>
Ad Position 24