22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਹੈਰੋਇਨ, ਪਿਸਤੌਲ ਅਤੇ ਨਾਜਾਇਜ਼ ਸ਼ਰਾਬ ਸਮੇਤ 19 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 22-01-2026

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ, ਪਿਸਤੌਲਾਂ ਅਤੇ ਨਾਜਾਇਜ਼ ਸ਼ਰਾਬ ਸਮੇਤ 19 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦੇ ਸੇਵਨ ਕਰ ਰਹੇ ਸਰਤਾਜ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਗਲੀ ਡਾਕਟਰ ਜਸਪਾਲ ਸਿੰਘ ਵਾਲੀ ਤਰਨ ਤਾਰਨ, ਸਫਲਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗਲੀ ਬਾਜੀਗਰਾਂ ਵਾਲੀ ਤਰਨ ਤਾਰਨ ਅਤੇ ਸੁਖਚੈਨ ਸਿੰਘ ਪੁੱਤਰ ਦਲੀਪ ਸਿੰਘ ਗਲੀ ਬਾਜੀਗਰਾਂ ਵਾਲੀ ਮੁਹੱਲਾ ਨਾਨਕਸਰ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 200 ਗ੍ਰਾਮ ਹੈਰੋਇਨ, 3150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਛਿਛਰੇਵਾਲ ਤੋਂ ਦਲਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦੇ ਸੇਵਨ ਕਰ ਰਹੇ ਮਨਜੀਤ ਸਿੰਘ ਪੁੱਤਰ ਜਰਨੈਲ ਸਿੰਘ, ਜੋਬਨਜੀਤ ਸਿੰਘ ਪੁੱਤਰ ਨਿਰੰਜਮ ਸਿੰਘ ਵਾਸੀ ਪੱਧਰੀ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਪੰਨੀ ਸਿਲਵਰ ਪੇਪਰ ਅਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਕੰਵਰਪਾਲ ਸਿੰਘ ਨੇ ਸੂਚਨਾ ਦੇ ਅਧਾਰ 'ਤੇ ਵਿਜੇ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਕਾਬੂ ਕਰਕੇ ਉਸ ਪਾਸੋਂ ਪਿਸਟਲ 32 ਬੋਰ ਸਮੇਤ 2 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਰਾਣੀ ਕੌਰ ਨੇ ਗਸ਼ਤ ਦੌਰਾਨ ਇੰਡਸਟਰੀ ਗੋਇੰਦਵਾਲ ਨਜ਼ਦੀਕ ਤੋਂ ਸਮਸ਼ੇਰ ਸਿੰਘ ਪੁੱਤਰ ਬਲਵਿੰਦਰ ਸਿੰਘ, ਵਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਆਨ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ 7.75 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨਤਾਰਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ 'ਤੇ ਅਵਤਾਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਸੰਘਾ ਨੂੰ ਕਾਬੂ ਕਰਕੇ ਉਸ ਪਾਸੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਕਲਸ ਦੇ ਨਜ਼ਦੀਕ ਤੋਂ ਕਲਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਦੂਹਲ ਨੌ ਜੋ ਕਿ ਸਵਿਫਟ ਗੱਡੀ ਨੰਬਰ ਪੀ.ਬੀ. 46 ਏ.ਜੀ. 3069 'ਤੇ ਸਵਾਰ ਹੋ ਕੇ ਆ ਰਿਹਾ ਸੀ ਨੂੰ ਕਾਬੂ ਕਰਕੇ ਉਸ ਪਾਸੋਂ 26250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੂਆ ਪੱਟੜੀ ਲਿੰਕ ਰੋਡ ਸੁਰਸਿੰਘ ਤੋਂ ਸੰਦੀਪ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਸੁਰਸਿੰਘਲ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਪਿਸਟਲ 32 ਬੋਰ ਦੇਸੀ ਸਮੇਤ ਇਕ ਮੈਗਜੀਨ ਬਰਾਮਦ ਕੀਤਾ ਹੈ। (ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱ.ਆਈ. ਕਮਲਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਾਹਿਬ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਦਿਆਲਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, 10 ਰੁਪਏ ਦਾ ਨੋਟ ਅਤੇ ਇਕ ਪੰਨੀ ਜਿਸ ਉਪਰ ਹੈਰੋਇਨ ਲੱਗੀ ਹੋਈ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਰਨਦੀਪ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਸਿੱਧਵਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ, 700 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੇਨ ਹਾਈਵੇ ਹਰੀਕੇ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਜਗਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਿਉੜੀ ਸਰਹਾਲੀ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ 77 ਮਿਲੀਗ੍ਰਾਮ ਹੈਰੋਇਨ, 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੂਲ ਸੁਆ ਬ੍ਰਾਹਮਣੀ ਵਾਲਾ ਤੋਂ ਵਿਜੇ ਪੁੱਤਰ ਗੁਰਸੇਵਕ ਸਿੰਘ ਵਾਸੀ ਸਰਾਲੀ ਮੰਡ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੱਟੀ ਮੋੜ ਸਰਹਾਲੀ ਕੋਲ ਨਾਕਾਬੰਦੀ ਦੌਰਾਨ ਜਸਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਸੈਦੋਕੇ ਸਰਹਾਲੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ 32 ਬੋਰ ਸਮੇਤ ਇਕ ਕਾਰਤੂਸ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸੈਦੋ ਨਜ਼ਦੀਕ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਸੋਨਾ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਚੂਸਲੇਵੜ ਨੂੰ ਕਾਬੂ ਕਰਕੇ ਉਸ ਪਾਸੋਂ 45 ਗ੍ਰਾਮ ਹੈਰੋਇਨ, 13700 ਰੁਪਏ ਦੀ ਡਰੱਗ ਮਨੀ ਅਤੇ ਇਕ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ਖਿਲਾਫ਼ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਛਾਪੇਮਾਰੀ <br/> ਅਗਲੀ ਖ਼ਬਰ ਬੈਕਫਿੰਕੋ ਤਰਨ ਤਾਰਨ ਵਲੋਂ 15 ਲਾਭਪਾਤਰੀਆਂ ਦੇ 49.40 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ <br/>
Ad Position 24