22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੈਂਗਸਟਰਾਂ ਖਿਲਾਫ਼ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਛਾਪੇਮਾਰੀ <br/>

Ad Position 21
No active advertisement
ਝਬਾਲ ਬਾਈਪਾਸ ਵਿਖੇ ਗੈਂਗਸਟਰਾਂ ਅਤੇ ਡਰੱਗ ਤਸਕਰੀ ਨਾਲ ਜੁੜੇ ਵਿਅਕਤੀਆਂ ਦੇ ਘਰਾਂ ਦੀ ਚੈਕਿੰਗ ਕਰਦੀਆਂ ਪੁਲਿਸ ਟੀਮਾਂ |<br/> 22-01-2026

ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ 'ਤੇ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਚਲਾਇਆ ਗਿਆ 'ਆਪ੍ਰੇਸ਼ਨ ਪ੍ਰਹਾਰ' ਤਹਿਤ ਤਰਨ ਤਾਰਨ ਪੁਲਿਸ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ਭਰ ਵਿਚ ਗੈਂਗਟਸਰਾਂ ਅਤੇ ਉਨ੍ਹਾਂ ਨਾਲ ਸੰਬੰਧਿਤ ਵਿਅਕਤੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਗਈ। ਜਿਸ ਤਹਿਤ ਪੁਲਿਸ ਨੇ ਲਗਪਗ 150 ਵਿਅਕਤੀਆਂ ਨੂੰ ਰਾਊਡਅੱਪ ਕਰਨ ਤੋਂ ਬਾਅਦ 116 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ ਵਲੋਂ ਗੈਂਗਸਟਰਵਾਦ 'ਤੇ ਨਕੇਲ ਕੱਸਣ ਲਈ ਆਪ੍ਰੇਸ਼ਨ ਪ੍ਰਹਾਰ ਚਲਾਇਆ ਗਿਆ ਹੈ, ਜਿਸ ਤਹਿਤ ਪੰਜਾਬ ਭਰ ਵਿਚ ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਤਰਨ ਤਾਰਨ ਪੁਲਿਸ ਵਲੋਂ ਵੀ ਇਸ ਆਪ੍ਰੇਸ਼ਨ ਤਹਿਤ ਅਧਿਕਾਰੀਆਂ ਸਮੇਤ 1300 ਤੋਂ ਵਧੇਰੇ ਪੁਲਿਸ ਜਵਾਨਾਂ ਨੂੰ ਸ਼ਾਮਿਲ ਕਰਕੇ 250 ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਲੋਂ ਗੈਂਗਟਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਗੈਂਗਸਟਰਾਂ ਨਾਲ ਸੰਬੰਧ ਰੱਖਣ ਵਾਲੇ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਪੁਲਿਸ ਵਲੋਂ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ 150 ਵਿਅਕਤੀਆਂ ਨੂੰ ਰਾਊਡਅੱਪ ਕਰਨ ਤੋਂ ਬਾਅਦ 116 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਗੈਂਗਸਟਰਾਂ ਦੇ ਘਰਾਂ ਦੀ ਚੈਕਿੰਗ ਤੋਂ ਇਲਾਵਾ ਉਨ੍ਹਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਅਸਲਾ ਸਪਲਾਈ, ਡਰੱਗ ਅਤੇ ਮਨੀ ਸਪਲਾਈ ਕਰਨ ਵਾਲਿਆਂ ਵਿਅਕਤੀਆਂ ਦੀਆਂ ਲਿਸਟਾਂ ਤਿਆਰ ਕਰਕੇ ਉਨ੍ਹਾਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਤਰਨ ਤਾਰਨ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਰਿਕਵਰੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 750 ਥਾਵਾਂ ਉਪਰ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ 250 ਹੋਰ ਥਾਵਾਂ ਉਪਰ ਚੈਕਿੰਗ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਨੂੰ ਕਿਸੇ ਕੀਮਤ 'ਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਜੋ ਵੀ ਵਿਅਕਤੀ ਗੈਂਗਸਟਰਵਾਦ ਨਾਲ ਸੰਬੰਧ ਰੱਖੇਗਾ ਜਾਂ ਉਸ ਦਾ ਸਾਥ ਦੇਵੇਗਾ, ਉਹ ਵੀ ਉਨ੍ਹਾਂ ਹੀ ਜਿੰਮੇਵਾਰ ਹੋਵੇਗਾ ਅਤੇ ਉਸ ਖਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਖਿਲਾਫ਼ ਚਲਾਏ ਜਾ ਰਹੇ 'ਆਪ੍ਰੇਸ਼ਨ ਪ੍ਰਹਾਰ' ਤਹਿਤ ਜਿਥੇ ਜ਼ਿਲ੍ਹੇ ਭਰ ਵਿਚ ਪੁਲਿਸ ਟੀਮਾਂ ਵਲੋਂ ਚੈਕਿੰਗ ਕੀਤੀ ਗਈ, ਉਥੇ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗੈਂਗਸਟਰਾਂ ਦੇ ਘਰਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਦੇ ਘਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਸਪੈਸ਼ਲ ਨਾਕਾਬੰਦੀਆਂ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੇ 1300 ਤੋਂ ਵਧੇਰੇ ਜਵਾਨ ਜਿਨ੍ਹਾਂ ਵਿਚ ਡੀ.ਜੀ.ਪੀ.ਵਲੋਂ ਵਾਧੂ ਫੋਰਸ ਵੀ ਨਾਲ ਦਿੱਤੀ ਗਈ ਹੈ, ਵਲੋਂ ਜਗ੍ਹਾ ਜਗ੍ਹਾ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਿਹੜੇ ਵੀ ਲੋਕ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਹਨ, ਉਨ੍ਹਾਂ ਨੂੰ ਰਾਊਡਅੱਪ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਡਰੱਗ ਨਾਲ ਸੰਬੰਧਿਤ ਵਿਅਕਤੀਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆਂ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਸਲੀ ਅੰਜਾਮ ਤੱਕ ਪਹੁੰਚਾ ਕੇ ਹੀ ਪੁਲਿਸ ਸਾਹ ਲਵੇਗੀ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਗੈਂਗਸਟਰਾਂ ਅਤੇ ਡਰੱਗ ਤਸਕਰਾਂ ਖਿਲਾਫ਼ ਚਲਾਏ ਜਾ ਰਹੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਜਾਣਕਾਰੀ ਪੁਲਿਸ ਨੂੰ ਦੇਣ ਤਾਂ ਜੋ ਸਮੇਂ ਰਹਿੰਦੇ ਉਨ੍ਹਾਂ ਉਪਰ ਕਾਰਵਾਈ ਕੀਤੀ ਜਾਵੇ ਅਤੇ ਨਾਮ ਪਤਾ ਦੱਸਣ ਵਾਲੇ ਦਾ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐੱਸ.ਪੀ.(ਹੈੱਡਕੁਆਟਰ), ਸੁਖਨਿੰਦਰ ਸਿੰਘ, ਡੀ.ਐੱਸ.ਪੀ.(ਡੀ) ਜਗਜੀਤ ਸਿੰਘ, ਡੀ.ਐੱਸ.ਪੀ. ਸਿਟੀ ਤਰਨ ਤਾਰਨ ਸੁਖਬੀਰ ਸਿੰਘ ਤੋਂ ਇਲਾਵਾ ਸਬ ਡਵੀਜਨਾਂ ਦੇ ਡੀ.ਐੱਸ.ਪੀਜ਼, ਐੱਸ.ਐੱਚ.ਓ., ਚੌਂਕੀ ਇੰਚਾਰਜਾਂ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਦੇ ਜਵਾਨ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਵਿਖੇ ਪੇਂਟ ਸਟੋਰ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ <br/> ਅਗਲੀ ਖ਼ਬਰ ਹੈਰੋਇਨ, ਪਿਸਤੌਲ ਅਤੇ ਨਾਜਾਇਜ਼ ਸ਼ਰਾਬ ਸਮੇਤ 19 ਵਿਅਕਤੀ ਗਿ੍ਫ਼ਤਾਰ <br/>
Ad Position 24