22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਧਾਰਮਿਕ ਮੁਕਾਬਲਿਆਂ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਹੋਰ | ਤਸਵੀਰ : ਖਹਿਰਾ <br/> 22-01-2026
ਪੱਟੀ, 21 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ)- ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਜਾਂਦੀ ਸਲਾਨਾ ਧਾਰਮਿਕ ਪ੍ਰੀਖਿਆ 2024-25 ਵਿਚ ਅੱਵਲ ਰਹਿਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਅਤੇ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਲੋਂ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਦਿਲਬਾਗ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰਿਟਾ: ਪਿ੍ੰ: ਸੁੱਖਾ ਸਿੰਘ, ਪਿ੍ੰ: ਪ੍ਰਭਜੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਢਿੱਲੋਂ ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਰਿਆਮ ਸਿੰਘ ਨਾਲ ਦੁੱਖ ਪ੍ਰਗਟ <br/> ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ <br/>
Ad Position 24