21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੌਰਵ ਸ਼ਰਮਾ ਅੱਜ ਕਰਨਗੇ ਯੂਥ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ-ਭੁੱਲਰ

Ad Position 21
No active advertisement
ਅਜੀਤ ਡੈਸਕ 22-01-2026
ਤਰਨ ਤਾਰਨ, 21 ਜਨਵਰੀ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚ ਯੂਥ ਕਾਂਗਰਸ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ 22 ਜਨਵਰੀ ਦਿਨ ਵੀਰਵਾਰ ਨੂੰ ਕਾਂਗਰਸ ਭਵਨ ਤਰਨ ਤਾਰਨ ਵਿਖੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਆਲ ਇੰਡੀਆ ਯੂਥ ਕਾਂਗਰਸ ਵਲੋਂ ਨਿਯੁਕਤ ਕੀਤੇ ਜੋਨਲ ਰਿਟਰਨਿੰਗ ਅਫ਼ਸਰ (ਜੈੱਡ.ਆਰ.ਓ.) ਗੌਰਵ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕਾਂਗਰਸੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਕਾਂਗਰਸ ਦੀਆਂ ਚੋਣਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਯੂਥ ਕਾਂਗਰਸ ਦੀ ਚੋਣ ਨੂੰ ਲੈ ਕੇ ਯੂਥ ਕਾਂਗਰਸੀ ਵਰਕਰਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਨਬਜ਼ ਪਛਾਣਨ ਲਈ ਆਲ ਇੰਡੀਆ ਯੂਥ ਕਾਂਗਰਸ ਵਲੋਂ ਗੌਰਵ ਸ਼ਰਮਾ ਨੂੰ ਜੋਨਲ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਤਰਨ ਤਾਰਨ ਵਿਖੇ ਯੂਥ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਵਿਚਾਰ ਜਾਨਣਗੇ | ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਤਰਨ ਤਾਰਨ ਜ਼ਿਲ੍ਹੇ ਦੇ ਯੂਥ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਬੇਨਤੀ ਕੀਤੀ ਕਿ ਜੋ ਵੀ ਚੋਣ ਲੜਨ ਦੇ ਚਾਹਵਾਨ ਹਨ, ਉਹ ਹੁੰਮ ਹੁੰਮਾ ਕੇ ਇਸ ਮੀਟਿੰਗ ਵਿਚ ਪਹੁੰਚਣ, ਤਾਂ ਜੋ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਨਹੀਂ ਰੁਕ ਰਿਹਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਅਗਲੀ ਖ਼ਬਰ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ <br/>
Ad Position 24