11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰਨ ਨਾਲ ਨੌਜਵਾਨ ਦੀ ਮੌਕੇ 'ਤੇ ਮੌਤ <br/>

Ad Position 21
No active advertisement
ਅਜੀਤ ਡੈਸਕ 23-01-2026
ਖਾਲੜਾ, 22 ਜਨਵਰੀ (ਜੱਜਪਾਲ ਸਿੰਘ ਜੱਜ)- ਖਾਲੜਾ ਤੋਂ ਭਿੱਖੀਵਿੰਡ ਜਾਂਦੀ ਮੇਨ ਸੜਕ ਤੇ ਪਿੰਡ ਨਾਰਲਾ ਅਤੇ ਵੀਰਮ ਦੇ ਵਿਚਕਾਰ ਇਕ ਤੇਜ਼ ਰਫਤਾਰ ਗੱਡੀ ਵਲੋਂ ਟੱਕਰ ਮਾਰਨ ਨਾਲ ਪਿੰਡ ਅਮੀਸ਼ਾਹ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਸਰਪੰਚ ਲਖਵਿੰਦਰ ਸਿੰਘ ਅਮੀਸ਼ਾਹ ਅਤੇ ਮਿ੍ਤਕ ਲੜਕੇ ਦੇ ਪਿਤਾ ਡਾਕਟਰ ਕਾਬਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦਾ ਲੜਕਾ ਗੁਰਵਿੰਦਰ ਸਿੰਘ ਲਾਲੀ (38) ਜੋ ਘਰੇਲੂ ਕੰਮ ਭਿੱਖੀਵਿੰਡ ਗਿਆ ਹੋਇਆ ਸੀ ਅਤੇ ਭਿੱਖੀਵਿੰਡ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਵਾਪਸ ਪਿੰਡ ਅਮੀਸ਼ਾਹ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਨਾਰਲਾ ਤੇ ਵੀਰਮ ਦੇ ਵਿਚਕਾਰ ਪਹੁੰਚਿਆ ਤਾਂ ਅੱਗੋਂ ਆਉਂਦੀ ਇੱਕ ਤੇਜ਼ ਰਫਤਾਰ ਕਾਰ ਨੇ ਆਪਣਾ ਸੰਤੁਲਨ ਗਵਾ ਕੇ ਇਸ ਨੂੰ ਸਿੱਧੀ ਟੱਕਰ ਮਾਰ ਦਿੱਤੀ | ਜਿਸ ਨਾਲ ਗੁਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਗੁਰਵਿੰਦਰ ਸਿੰਘ ਆਪਣੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਜੋ ਆਪਣੇ ਪਿੱਛੇ 14 ਸਾਲ ਦਾ ਬੇਟਾ, ਵਿਧਵਾ ਅਤੇ ਮਾਤਾ ਪਿਤਾ ਨੂੰ ਵਿਲਕਦਿਆਂ ਛੱਡ ਗਿਆ ਹੈ | ਸਰਪੰਚ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਥਾਣਾ ਖਾਲੜਾ ਵਿਖੇ ਦਰਖਾਸਤ ਦੇ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਥਾਣਾ ਖਾਲੜਾ ਦੀ ਪੁਲਿਸ ਵਲੋਂ ਤਿੰਨ ਨੌਜਵਾਨ ਕਰੀਬ ਇਕ ਕਿੱਲੋ ਹੈਰੋਇਨ, ਦੋ ਮੋਬਾਈਲ ਅਤੇ ਮੋਟਰਸਾਈਕਲ ਸਮੇਤ ਕਾਬੂ <br/>... ਅਗਲੀ ਖ਼ਬਰ ਗੁੰਮ ਹੋਏ ਸਰੂਪਾਂ ਦੇ ਮਾਮਲੇ 'ਤੇ ਪੰਜਾਬ ਸਰਕਾਰ ਦਾ ਯੂ-ਟਰਨ ਸਿੱਖ ਭਾਵਨਾਵਾਂ ਨਾਲ ਖਿਲਵਾੜ- ਦਿਲਬਰ ਮੁਹੰਮਦ ਖ਼ਾਨ
Ad Position 24