10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-01-2026
ਤਰਨ ਤਾਰਨ, 22 ਜਨਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਕੀੜੀਸ਼ਾਹੀ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇਨ੍ਹਾ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋਕੇ ਆ ਰਹੇ ਮਨਪ੍ਰੀਤ ਸਿੰਘ ਪੁੱਤਰ ਕੈਪਟਨ ਸਿੰਘ, ਸਤਨਾਮ ਸਿੰਘ ਪੁੱਤਰ ਰਣਜੀਤ ਸਿੰਘ ਵਾਸੀਅਨ ਗਗੜੇਵਾਲ ਨੂੰ ਕਾਬੂ ਕਰਕੇ ਜਦੋਂ ਮੋਟਰਸਾਈਕਲ ਦੇ ਕਾਗਜ ਪੱਤਰ ਪੁੱਛੇ ਗਏ ਤਾਂ ਉਹ ਕੋਈ ਸਬੂਤ ਪੇਸ਼ ਨਹੀਂ ਕਰ ਸਕੇ ਅਤੇ ਮੋਟਰਸਾਈਕਲ ਚੋਰੀ ਦਾ ਨਿਕਲਿਆ | ਉਨ੍ਹਾਂ ਦੱਸਿਆ ਕਿ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਵਲੋਂ ਵਲਟੋਹਾ ਪਰਿਵਾਰ ਨਾਲ ਦੁੱਖ ਸਾਂਝਾ <br/> ਅਗਲੀ ਖ਼ਬਰ ਮੰਡੀ ਮੁੱਲਾਂਪੁਰ ਸ਼ਿਵ ਮੰਦਰ ਵਿਖੇ ਸ੍ਰੀ ਰਾਧਾ ਕਿ੍ਸ਼ਨ ਮੂਰਤੀ ਸਥਾਪਨਾ ਦਿਵਸ ਮਨਾਇਆ
Ad Position 24