12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੈਦਲ ਯਾਤਰਾ ਅੱਜ-ਡਾ. ਕਰਨਵੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਇਕਬਾਲ ਸਿੰਘ ਸੋਢੀ) ਭਲਕੇ ਮਿਤੀ 30 ਜਨਵਰੀ 2026 ਨੂੰ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਤਰਨ ਤਾਰਨ ਸ਼ਹਿਰ ਵਿਖੇ ਇੱਕ ਜ਼ਿਲ੍ਹਾ ਪੱਧਰੀ ਪੈਦਲ ਯਾਤਰਾ (ਪਦ ਯਾਤਰਾ) ਕਰਵਾਈ ਜਾਵੇਗੀ | | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ ਇਹ ਪੈਦਲ ਯਾਤਰਾ 30 ਜਨਵਰੀ ਨੂੰ ਸਵੇਰੇ 10:00 ਵਜੇ ਸੇਵਾ ਦੇਵੀ ਐੱਸ.ਡੀ. ਕਾਲਜ ਤਰਨ ਤਾਰਨ (ਨੇੜੇ੍ਹ ਗੁਰਦੁਆਰਾ ਸ੍ਰੀ ਟੱਕਰ ਸਾਹਿਬ) ਤੋਂ ਸ਼ੁਰੂ ਹੋਵੇਗੀ, ਜੋ ਬਜ਼ਾਰ ਵਿਚੋਂ ਹੁੰਦੀ ਹੋਈ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਪਹੁੰਚੇਗੀ ਅਤੇ ਓਥੋਂ ਵਾਪਸ ਫਿਰ ਸੇਵਾ ਦੇਵੀ ਐੱਸ.ਡੀ. ਕਾਲਜ, ਤਰਨ ਤਾਰਨ ਵਿਖੇ ਪਹੁੰਚ ਕੇ ਸਮਾਪਤ ਹੋਵੇਗੀ | ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ ਇਸ ਪੈਦਲ ਯਾਤਰਾ ਦਾ ਉਦੇਸ਼ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਸ ਪੈਦਲ ਯਾਤਰਾ ਵਿਚ ਨੌਜਵਾਨ ਵੋਟਰਾਂ, ਵਿਦਿਆਰਥੀਆਂ, ਅਧਿਕਾਰੀਆਂ ਅਤੇ ਆਮ ਲੋਕਾਂ ਦੀ ਭਾਗੀਦਾਰੀ ਹੋਵੇਗੀ | ਉਨ੍ਹਾਂ ਜ਼ਿਲ੍ਹਾ ਤਰਨ ਤਾਰਨ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਮਿਤੀ 30 ਜਨਵਰੀ ਨੂੰ ਸਵੇਰੇ 10:00 ਵਜੇ ਸੇਵਾ ਦੇਵੀ ਐੱਸ.ਡੀ. ਕਾਲਜ ਵਿਖੇ ਪਹੁੰਚ ਕੇ ਇਸ ਪੈਦਲ ਯਾਤਰਾ ਦਾ ਹਿੱਸਾ ਬਣਨ |

Ad Position 22
No active advertisement
ਪਿਛਲੀ ਖ਼ਬਰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ 284 ਗ੍ਰਾਮ ਹੈਰੋਇਨ ਤਿੰਨ ਪਿਸਤੌਲ ਤੇ ਗੋਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ <... ਅਗਲੀ ਖ਼ਬਰ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਵਿਸ਼ੇਸ਼ ਦਾਖ਼ਲਾ ਪ੍ਰਚਾਰ ਵੈਨ ਮੁਹਿੰਮ ਦੀ ਸ਼ੁਰੂਆਤ <br/>
Ad Position 24