12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਅਕਤੀ ਨਾਲ ਕੁੱਟਮਾਰ ਕਰ ਕੇ ਕੀਤਾ ਗੰਭੀਰ ਜ਼ਖ਼ਮੀ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 30-01-2026
ਤਰਨ ਤਾਰਨ, 29 ਜਨਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਵੈਰੋਂਵਾਲ ਵਿਖੇ ਤਨਰਾਜ ਸਿੰਘ ਪੁੱਤਰ ਗੁਰਿੰਦਰ ਸਿੰਘ ਵਾਸੀ ਚੱਕਰੇ ਖਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ 14 ਜਨਵਰੀ ਨੂੰ ਸਾਡੀ ਪੈਲੀ ਵਿੱਚ ਡਿੱਗੀ ਪਤੰਗ ਨੂੰ ਕੰਮ ਕਰ ਰਹੇ ਪ੍ਰਵਾਸੀ ਨੇ ਫ਼ੜ ਲਿਆ ਤੇ ਸੁਰਜੀਤ ਸਿੰਘ ਪ੍ਰਵਾਸੀਆਂ ਦੀ ਲੇਬਰ ਨੂੰ ਮਾੜਾ ਚੰਗਾ ਬੋਲਣ ਲੱਗਾ ਤਾਂ ਉਸਦੇ ਪਿਤਾ ਨੇ ਉਨ੍ਹਾਂ ਹਟਾ ਦਿੱਤਾ | ਫਿਰ ਅਗਲੇ ਦਿਨ ਉਹ ਆਪਣੇ ਮੋਟਰਸਾਇਕਲ ਤੇ ਆਪਣੀ ਹਵੇਲੀ ਵੱਲ ਨੂੰ ਜਾ ਰਿਹਾ ਸੀ, ਜਿਥੇ ਸੁਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ, ਬਲਰਾਮ ਸਿੰਘ ਪੁੱਤਰ ਹਰਜੀਤ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਦਿਆਲ ਸਿੰਘ, ਅਰਜਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀਅਨ ਚੱਕਰੇ ਖਾਂ ਪਹਿਲਾ ਤਾ ਹੀ ਖੜੇ ਸੀ | ਜਦ ਉਹ ਹਵੇਲੀ ਦੇ ਬਾਹਰ ਖੜ੍ਹਾ ਸੀ ਉਸਨੇ ਸੁਰਜੀਤ ਸਿੰਘ ਨੂੰ ਕਿਹਾ ਕਿ ਤੁਸੀਂ ਲੇਬਰ ਨਾਲ ਝਗੜਾ ਕਿਉ ਕਰਦੇ ਹੋ ਤਾਂ ਸੁਰਜੀਤ ਸਿੰਘ ਨੇ ਲਲਕਾਰਾ ਮਾਰਿਆ ਕਿ ਫ਼ੜ ਲਵੋ ਇਸਨੂੰ ਪ੍ਰਵਾਸੀਆਂ ਦੀ ਮਦਦ ਕਰਨ ਦਾ ਇਸਨੂੰ ਮਜਾ ਦੱਸ ਦਿਉ, ਤਾਂ ਸਾਰੇ ਉਕਤ ਵਿਅਕਤੀਆਂ ਨੇ ਉਸਦੀ ਕੁੱਟਮਾਰ ਕਰਨੀ ਸੁਰੂ ਕਰ ਦਿੱਤੀ ਅਤੇ ਉਸ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਕੇ ਫ਼ਰਾਰ ਹੋ ਗਏ | ਜਾਂਚ ਅਧਿਕਾਰੀ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਦਾ ਪਹਿਲਾ ਬੈਚ ਸੰਪੰਨ <br/> ਅਗਲੀ ਖ਼ਬਰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਵਲੋਂ 284 ਗ੍ਰਾਮ ਹੈਰੋਇਨ ਤਿੰਨ ਪਿਸਤੌਲ ਤੇ ਗੋਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ <...
Ad Position 24