12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਦਾ ਪਹਿਲਾ ਬੈਚ ਸੰਪੰਨ <br/>

Ad Position 21
No active advertisement
ਅਜੀਤ ਡੈਸਕ 30-01-2026
ਨੌਸ਼ਹਿਰਾ ਪੰਨੂਆਂ, 29 ਜਨਵਰੀ (ਦੀਪਕ ਮੈਣੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਚਲਾਈ ਜਾ ਰਹੀ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਆਂਗਣਵਾੜੀ ਵਰਕਰਾਂ ਲਈ ਟਾਇਰ ਟੂ (2) ਤਿੰਨ ਦਿਨਾਂ ਦੀ ਟ੍ਰੇਨਿੰਗ ਦਾ ਪਹਿਲਾ ਬੈਚ ਸਫ਼ਲਤਾਪੂਰਵਕ ਸੰਪੰਨ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਦੱਸਿਆ ਕਿ ਅੱਜ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਲਈ ਕਰਵਾਈ ਗਈ ਟ੍ਰੇਨਿੰਗ ਦਾ ਤੀਜਾ ਅਤੇ ਆਖ਼ਰੀ ਦਿਨ ਸੀ | ਤਿੰਨ ਦਿਨਾਂ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੀ ਸਮੁੱਚੀ ਵਿਕਾਸੀ ਪ੍ਰਕਿਰਿਆ, ਪੋਸ਼ਣ, ਸਿਹਤ, ਸ਼ੁਰੂਆਤੀ ਬਚਪਨ ਸਿੱਖਿਆ (ਈਸੀਸੀਈ) ਅਤੇ ਸਰਗਰਮੀ ਆਧਾਰਿਤ ਸਿੱਖਿਆ ਬਾਰੇ ਵਿਸਥਾਰ ਨਾਲ ਟ੍ਰੇਨਿੰਗ ਦਿੱਤੀ ਗਈ | ਟ੍ਰੇਨਿੰਗ ਦੌਰਾਨ 3 ਤੋਂ 6 ਸਾਲ ਦੇ ਬੱਚਿਆਂ ਲਈ ਖੇਡ-ਅਧਾਰਿਤ (ਪਲੇਅ ਵੇ) ਸਿੱਖਣ ਵਿਧੀਆਂ ਉੱਤੇ ਖ਼ਾਸ ਧਿਆਨ ਦਿੱਤਾ ਗਿਆ | ਇਸ ਅਧੀਨ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਗਤਿਵਿਧੀਆਂ ਸ਼ਾਮਿਲ ਸਨ | ਇਸ ਮੌਕੇ 'ਪ੍ਰਥਮ ਐਜੂਕੇਸ਼ਨ ਫਾਊਾਡੇਸ਼ਨ' ਦੀ ਟੀਮ ਵਲੋਂ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਲਈ ਖੇਡ-ਅਧਾਰਿਤ ਅਤੇ ਸਰਗਰਮੀ ਆਧਾਰਿਤ ਸਿੱਖਿਆ ਸੰਬੰਧੀ ਵਿਹਾਰਕ ਡੈਮੋਨਸਟ੍ਰੇਸ਼ਨ ਦਿੱਤੀ ਗਈ | ਪ੍ਰਥਮ ਟੀਮ ਵਿਚ ਪ੍ਰਭਦੀਪ ਕੌਰ ਜ਼ਿਲ੍ਹਾ ਕੋਆਰਡੀਨੇਟਰ ਤਰਨ ਤਾਰਨ, ਸਾਹਿਲਪ੍ਰੀਤ ਕੌਰ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਤਰਨ ਤਾਰਨ, ਗੁਰਪ੍ਰੀਤ ਕੌਰ ਜ਼ਿਲ੍ਹਾ ਕੋਆਰਡੀਨੇਟਰ ਅੰਮਿ੍ਤਸਰ ਅਤੇ ਨਵਦੀਪ ਕੌਰ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਅੰਮਿ੍ਤਸਰ ਸ਼ਾਮਿਲ ਸਨ | ਟ੍ਰੇਨਿੰਗ ਨੂੰ ਗੁਰਵੇਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ) ਦੀ ਅਗਵਾਈ ਹੇਠ ਸੁਚੱਜੇ ਢੰਗ ਨਾਲ ਕਰਵਾਇਆ ਗਿਆ, ਜਦਕਿ ਸੁਮਨਦੀਪ ਕੌਰ ਸੁਪਰਵਾਈਜ਼ਰ ਬਲਾਕ ਤਰਨ ਤਾਰਨ ਵਲੋਂ ਟ੍ਰੇਨਿੰਗ ਦੌਰਾਨ ਪੂਰਾ ਸਹਿਯੋਗ ਦਿੱਤਾ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਰਾਹੁਲ ਅਰੋੜਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਨਾਲ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿਚ ਵਾਧਾ ਹੁੰਦਾ ਹੈ, ਜਿਸ ਨਾਲ ਬੱਚਿਆਂ ਨੂੰ ਪੋਸ਼ਣ ਦੇ ਨਾਲ-ਨਾਲ ਗੁਣਵੱਤਾਪੂਰਨ ਸਿੱਖਿਆ ਮੁਹੱਈਆ ਕਰਵਾਉਣ ਵਿਚ ਮਦਦ ਮਿਲਦੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਜ਼ਿਲ੍ਹੇ ਦੇ ਹੋਰ ਬਲਾਕਾਂ ਵਿਚ ਵੀ ਅਗਲੇ ਬੈਚਾਂ ਦੀ ਟ੍ਰੇਨਿੰਗ ਕਰਵਾਈ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦ ਮੈਂਬਰ ਡਿੰਪਾ ਨੇ ਸਾਥੀਆਂ ਸਮੇਤ ਸੂਰਜ ਠਾਕਰ ਨਾਲ ਕੀਤੀ ਮੁਲਾਕਾਤ <br/> ਅਗਲੀ ਖ਼ਬਰ ਵਿਅਕਤੀ ਨਾਲ ਕੁੱਟਮਾਰ ਕਰ ਕੇ ਕੀਤਾ ਗੰਭੀਰ ਜ਼ਖ਼ਮੀ, ਮਾਮਲਾ ਦਰਜ
Ad Position 24