13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਫ਼ੌਜ ਵਿਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਤੋਂ ਹੋਵੇਗਾ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 20-02-2026
ਤਰਨ ਤਾਰਨ, 19 ਫਰਵਰੀ (ਇਕਬਾਲ ਸਿੰਘ ਸੋਢੀ)-ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ ਸੇਵਾਮੁਕਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐੱਸ.ਐੱਫ, ਆਈ.ਟੀ.ਬੀ. ਪੀ, ਸੀ.ਆਰ.ਪੀ.ਐੱਫ., ਸੀ.ਆਈ.ਐੱਸ.ਐੱਫ਼.ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 23 ਫਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਫੀਸਦੀ ਆਇਆ ਹੈ | ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਨਾਲ ਲੈ ਕੇ ਮੁੱਢਲੀ ਜਾਂਚ ਲਈ ਇਸ ਦਫ਼ਤਰ ਵਿਖੇ ਤੁਰੰਤ ਰਿਪੋਰਟ ਕਰਨ | ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮਿ੍ਤਸਰ ਰੋਡ ਤਰਨ ਤਾਰਨ ਨੇੜ੍ਹੇ ਪੁਲਿਸ ਲਾਈਨ ਅਤੇ ਵਿਕਾਸ ਭਵਨ ਵਿਖੇ ਚਲਾਇਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰਕੋਟ ਰੈਲੀ ਵਿਚ ਹੋਏ ਬੇਮਿਸਾਲ ਇਕੱਠ ਨੇ ਵਿਰੋਧੀਆਂ ਦੇ ਮੱਥੇ 'ਤੇ ਪਸੀਨੇ ਲਿਆਂਦੇ- ਸਿਧਵਾਂ <br/> ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕੰਚਨਪ੍ਰੀਤ ਕੌਰ ਜ਼ਮਾਨਤ ਮਿਲਣ ਉਪਰੰਤ ਹੋਏ ਨਤਮਸਤਕ
Ad Position 24