13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

Ad Position 21
No active advertisement
ਅਜੀਤ ਡੈਸਕ 20-02-2026
ਪੱਟੀ, 19 ਫਰਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸਤਲੁਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਠੱਕਰਪੁਰਾ ਪੱਟੀ ਵਿਖੇ ਸਟਾਫ ਦੇ ਸਹਿਯੋਗ ਨਾਲ ਸਲਾਨਾ ਇਮਤਿਹਾਨਾਂ ਦੇ ਮੱਦੇ ਨਜ਼ਰ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਬੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਸਮਾਜ ਵਿਚ ਫੈਲੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ | ਇਸ ਦੌਰਾਨ ਪਿ੍ੰਸੀਪਲ ਰਾਜਬੀਰ ਕੌਰ, ਵਾਈਸ ਪਿ੍ੰਸੀਪਲ ਦਲਬੀਰ ਕੌਰ ਵਲੋੋਂ ਵਿਦਿਆਰਥੀਆ ਨੂੰ ਸਖ਼ਤ ਮਿਹਨਤ ਕਰਦੇ ਹੋਏ ਸੰਸਥਾ ਅਤੇ ਆਪਣੇ ਮਾਪਿਆਂ ਦਾ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਾਰ੍ਹਵੀ ਜਮਾਤ ਦੇ ਵਧੀਆ ਤੇ ਅਨੁਸਾਸ਼ਨ ਵਿਚ ਰਹਿ ਕੇ ਆਗਿਆਕਰ ਹੋਣ ਦਾ ਸਬੂਤ ਦੇਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਵੀ ਕੀਤੀ ਗਈ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਬੀਰ ਸਿੰਘ, ਹਰਨੂਰ ਸਿੰਘ, ਪਰਮਿੰਦਰ ਕੌਰ, ਪਿ੍ੰਸੀਪਲ ਰਾਜਬੀਰ ਕੌਰ ਅਤੇ ਵਾਇਸ ਪਿ੍ੰਸੀਪਲ ਦਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਭਵਿੱਖ ਦੀ ਤਰੱਕੀ ਵਾਸਤੇ ਸ਼ੱੁਭਕਾਮਨਾਵਾਂ ਦਿੱਤੀਆਂ | ਇਸ ਸਮੇਂ ਸਕੂਲੀ ਵਿਦਿਆਰਥੀਆਂ ਵਲੋਂ ਰੰਗਾਂਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਹੰਗਾਮੀ ਮੀਟਿੰਗ ਅਗਲੀ ਖ਼ਬਰ ਮੀਆਂਪੁਰ ਨਹਿਰ 'ਤੇ ਪੁਲ ਦੀ ਉਸਾਰੀ ਦਾ ਕੰਮ ਜੂੰ ਚਾਲ ਚੱਲਣ ਕਾਰਨ ਰਾਹਗੀਰ ਡਾਢੇ ਪ੍ਰੇਸ਼ਾਨ- ਮੁੰਡਾਪਿੰਡ <br/>
Ad Position 24