12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਅਦਾਲਤ ਵਲੋਂ ਕੰਚਨਪ੍ਰੀਤ ਕੌਰ ਨੂੰ ਜ਼ਮਾਨਤ ਦੇਣ ਨਾਲ ਕਾਨੂੰਨ ਦੀ ਜਿੱਤ ਹੋਈ-ਅਕਾਲੀ ਆਗੂ

Ad Position 21
No active advertisement
ਅਕਾਲੀ ਆਗੂ ਮਨਜਿੰਦਰ ਸਿੰਘ ਐਮਾ, ਅਜਮੇਰ ਸਿੰਘ ਕਾਕਾ ਛਾਪਾ, ਦਲਜੀਤ ਸਿੰਘ ਐਮਾ ਅਤੇ ਪੂਰਨ ਸਿੰਘ ਝਬਾਲ <br/> 20-02-2026
ਝਬਾਲ, 19 ਫਰਵਰੀ (ਸੁਖਦੇਵ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੰਚਨਪ੍ਰੀਤ ਕੌਰ ਦੀ ਅਗਾਊਾ ਜ਼ਮਾਨਤ ਮੰਨਜ਼ੂਰ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਅਕਾਲੀ ਆਗੂ ਮਨਜਿੰਦਰ ਸਿੰਘ ਐਮਾ, ਦਲਜੀਤ ਸਿੰਘ ਐਮਾ, ਅਜ਼ਮੇਰ ਸਿੰਘ ਕਾਕਾ ਛਾਪਾ ਅਤੇ ਪੂਰਨ ਸਿੰਘ ਝਬਾਲ ਨੇ ਕਿਹਾ ਕਿ ਇਹ ਸਾਰੀਆ ਕਾਰਵਾਈਆਂ ਸਿਰਫ ਸਿਆਸੀ ਰੰਜਿਸ਼ ਦੇ ਤਹਿਤ ਹੀ ਕੀਤੀਆਂ ਗਈਆ ਸਨ | ਉਨ੍ਹਾਂ ਕਿਹਾ ਕਿ ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਰੰਧਾਵਾ ਤਰਨ ਤਾਰਨ ਉਪ-ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਸੀ, ਇਸ ਲਈ ਜਾਣਬੁੱਝ ਕੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਗਿਆ | ਉਨ੍ਹਾਂ ਨੇ ਇਸ ਕਾਨੂੰਨੀ ਜਿੱਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਨੈਤਿਕ ਜਿੱਤ ਦੱਸਿਆ | ਦੱਸਣਯੋਗ ਹੈ ਕਿ ਕੰਚਨਪ੍ਰੀਤ ਕੌਰ ਵਲੋਂ ਸੀਨੀਅਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ ਪੇਸ਼ ਹੋਏ, ਜਿਨ੍ਹਾਂ ਦੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਜ਼ਮਾਨਤ ਤੇ ਮੋਹਰ ਲਗਾਈ
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ 26 ਦੀ ਚੰਡੀਗੜ੍ਹ ਰੈਲੀ 'ਚ ਹਜ਼ਾਰਾਂ ਲੋਕ ਸ਼ਾਮਿਲ ਹੋਣਗੇ-ਜਾਮਾਰਾਏ, ਮੱਲਾ
Ad Position 24