19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਗੁਰਦੁਆਰਾ ਧੋੜਾ ਸਾਹਿਬ ਦੇ ਲੰਗਰਾਂ ਲਈ ਬਰਤਨ ਭੇਟ <br/>

Ad Position 21
No active advertisement
ਅਜੀਤ ਡੈਸਕ 01-03-2026

ਪੱਟੀ, 28 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਧਰਮ ਦੀ ਸੇਵਾ ਅਤੇ ਲੰਗਰ ਪ੍ਰਥਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੀ ਕੜੀ ਤਹਿਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਪਿੰਡ ਚੂਸਲੇਵੜ ਦੀਆਂ ਬਹਿਕਾਂ 'ਤੇ ਸਥਿਤ ਬਾਬਾ ਗੁੱਜਰ ਸਿੰਘ ਜੀ ਦੇ ਤਪ ਸਥਾਨ ਗੁਰਦੁਆਰਾ ਧੋੜਾ ਸਾਹਿਬ ਵਿਖੇ ਲੰਗਰਾਂ ਲਈ ਵਰਤੋਯੋਗ ਬਰਤਨ ਭੇਟ ਕੀਤੇ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਨੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਇਹ ਸਹਾਇਤਾ ਸੰਗਤ ਦੀ ਸੇਵਾ ਲਈ ਬਹੁਤ ਹੀ ਲਾਭਕਾਰੀ ਸਾਬਤ ਹੋਵੇਗੀ | ਇਸ ਮੌਕੇ ਬਾਬਾ ਗੁਰਜੰਟ ਸਿੰਘ, ਗੁਰਲਾਲ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਸੇਵਾਦਾਰ ਅਤੇ ਸੰਗਤ ਹਾਜ਼ਰ ਰਹੀ |

Ad Position 22
No active advertisement
ਪਿਛਲੀ ਖ਼ਬਰ ਐੱਸ.ਆਈ. ਬਲਜਿੰਦਰ ਸਿੰਘ ਨੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ ਵਿਕਾਸ ਕਾਰਜਾਂ ਦਾ ਤੋਹਫ਼ਾ
Ad Position 24