19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰ ਕੇ ਭਾਜਪਾ ਦਾ ਬਦਲਾਖੋਰੀ ਚਿਹਰਾ ਨੰਗਾ ਕੀਤਾ-ਸੰਧੂ, ਗੁਲਾਟੀ <br/>

Ad Position 21
No active advertisement
ਅਜੀਤ ਡੈਸਕ 01-03-2026

ਖੇਮਕਰਨ, 28 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਨੀਅਰ 'ਆਪ' ਆਗੂ ਮੁਨੀਸ ਸਿਸੋਦੀਆ ਨੂੰ ਦਿੱਲੀ ਦੀ ਅਦਾਲਤ ਵਲੋਂ ਬਰੀ ਕਰਨ ਦੇ ਫੈਸਲਾ ਦਾ ਸਵਾਗਤ ਕਰਦੇ ਹੋਏ ਸਥਾਨਕ 'ਆਪ' ਆਗੂ ਨਗਰ ਪੰਚਾਇਤ ਖੇਮਕਰਨ ਦੇ ਸੀਨੀਅਰ ਮੀਤ ਪ੍ਰਧਾਨ ਮੰਗਤ ਰਾਮ ਗੁਲਾਟੀ ਤੇ ਸਾਬਕਾ ਸੀਨੀ ਮੀਤ ਪ੍ਰਧਾਨ ਆੜ੍ਹਤੀ ਹਰਭਜਨ ਸਿੰਘ ਸੰਧੂ ਖੇਮਕਰਨ ਨੇ ਕਿਹਾ ਕਿ ਅਦਾਲਤ ਦੇ ਇਸ ਇਤਿਹਾਸਕ ਫੈਸਲੇ ਨੇ ਜਿੱਥੇ ਦੇਸ਼ ਦੀ ਸੱਤਾ 'ਤੇ ਰਾਜ ਕਰ ਰਹੀ ਭਾਜਪਾ ਦਾ ਰਾਜਸੀ ਬਦਲਾਖੌਰੀ ਕਰਨ ਦਾ ਚਿਹਰਾ ਨੰਗਾ ਹੋ ਗਿਆ ਹੈ, ਉੱਥੇ ਦੇਂਸ਼ ਦੇ ਕਾਨੂੰਨ ਵੀ ਜਨਤਾ ਦਾ ਵਿਸ਼ਵਾਸ਼ ਹੋਰ ਵਧਿਆ ਹੈ | ਉਕਤ ਆਗੂਆਂ ਇਸ ਘਟਨਾ ਨੂੰ ਸੱਚਾਈ ਦੀ ਇਕ ਹੋਰ ਜਿੱਤ ਦੱਸਦੇ ਹੋਏ ਦਾਅਵੇ ਨਾਲ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਵੱਧਦੇ ਗ੍ਰਾਫ ਨਨੂੰ ਦੱਬਣ ਵਾਸਤੇ ਕੀਤੇ ਗਏ ਨਾਜਾਇਜ਼ ਪਰਚੇ ਅੱਜ ਲੋਕਾਂ ਸਾਹਮਣੇ ਨੰਗੇ ਹੋ ਗਏ ਹਨ ਕਿਉਕਿ ਅਦਾਲਤ ਨੇ ਸਰਕਾਰ ਅਤੇ ਵਿਜੀਲੈਂਸ ਵਿਭਾਗ ਨੂੰ ਲਾਈ ਫਿਟਕਾਰ ਵਿਚ ਕਿਹਾ ਹੈ ਕਿ ਇਹ ਕੇਸ ਬਿਲਕੁਲ ਬੇਬੁਨਿਆਦ ਸਨ, ਜਿਸ ਵਿਚ ਕੋਈ ਵੀ ਸੱਚਾਈ ਨਹੀਂ ਸੀ | ਜਿਸ ਤੋ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਮੋਦੀ ਸਰਕਾਰ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਬਦਨਾਮ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਅਦਾਲਤੀ ਫੈਸਲਾ ਆਉਣ ਨਾਲ ਸੱਚਾਈ ਦੀ ਹੋਈ ਜਿੱਤ- ਚੇਅਰਮੈਨ ਚੀਮਾ <br/> ਅਗਲੀ ਖ਼ਬਰ ਐੱਸ.ਆਈ. ਬਲਜਿੰਦਰ ਸਿੰਘ ਨੇ ਐੱਸ.ਐੱਚ.ਓ. ਵਜੋਂ ਅਹੁਦਾ ਸੰਭਾਲਿਆ <br/>
Ad Position 24