19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗਿ੍ਫ਼ਤਾਰ ਕਿਸਾਨ ਰਿਹਾਅ ਕਰੋ, ਖੰਡ ਮਿੱਲ ਚਾਲੂ ਕਰੋ- ਸੁਖਦੇਵ ਮਾਣੋਚਾਹਲ <br/>

Ad Position 21
No active advertisement
ਅਜੀਤ ਡੈਸਕ 01-03-2026

ਤਰਨ ਤਾਰਨ, 28 ਫਰਵਰੀ (ਇਕਬਾਲ ਸਿੰਘ ਸੋਢੀ)-ਕੁੱਲ ਹਿੰਦ ਕਿਸਾਨ ਸਭਾ ਇਕਾਈ ਮਾਨੋਚਾਹਲ ਵਲੋਂ ਸਯੁੰਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪਿੰਡ ਮਾਨੋਚਾਹਲ ਅੱਡੇ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਵਿਚ ਸ਼ੇਰੋਂ ਖੰਡ ਮਿੱਲ ਚਾਲੂ ਕਰਾਉਣ ਲਈ ਦਿੱਤੇ ਜਾ ਰਹੇ ਧਰਨੇ ਤੋਂ ਕਿਸਾਨਾਂ ਦੀ ਗਿ੍ਫ਼ਤਾਰੀ ਵਿਰੁੱਧ ਇਹ ਐਕਸ਼ਨ ਕੀਤਾ ਗਿਆ | ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਸਭਾ ਦੇ ਮੀਤ ਸਕੱਤਰ ਸੁਖਦੇਵ ਸਿੰਘ ਮਾਨੋਚਾਹਲ, ਸਥਾਨਿਕ ਆਗੂ ਜੋਗਾ ਸਿੰਘ, ਅਰਜਿੰਦਰ ਸਿੰਘ, ਵੀਰ ਸਿੰਘ, ਸੁੱਖਾ ਸਿੰਘ ਨੇ ਕਿਹਾ ਕਿ ਬਹੁਤ ਸਾਲ ਪਹਿਲਾਂ ਪਿੰਡ ਸ਼ੇਰੋਂ ਦੀ 100 ਏਕੜ ਜ਼ਮੀਨ ਬਹੁਤ ਸਸਤੇ ਰੇਟ ਤੇ ਲੈ ਕੇ ਖੰਡ ਮਿੱਲ ਚਾਲੂ ਕੀਤੀ ਗਈ ਸੀ | ਇਸ ਮਿੱਲ ਨੇ ਲਗਾਤਾਰ ਸਰਕਾਰ ਨੂੰ ਮੁਨਾਫਾ ਦਿੱਤਾ | ਜਦੋਂ ਮਿੱਲ ਬੰਦ ਕੀਤੀ ਗਈ ਉਦੋਂ ਵੀ ਮੁਨਾਫ਼ੇ ਵਿੱਚ ਸੀ | ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸਦਾ ਕਾਫ਼ੀ ਫਾਇਦਾ ਸੀ | ਸਾਡੇ ਪਿੰਡ ਤੋਂ ਵੀ ਇੱਥੇ ਕਾਫ਼ੀ ਗੰਨਾ ਜਾਂਦਾ ਸੀ | ਮਜ਼ਦੂਰ ਪਰਿਵਾਰਾਂ ਨੂੰ ਵੀ ਗੰਨਾ ਖੇਤਾਂ 'ਚੋਂ ਕੱਟਣ ਤੋਂ ਲੈਕੇ ਮਿੱਲ ਦੀ ਢੋਆ ਢੁਆਈ ਅਤੇ ਖੰਡ ਬਣਨ ਤੱਕ ਕੰਮ ਮਿਲਦਾ ਸੀ | ਇਹ ਵੀ ਜਿਕਰਯੋਗ ਹੈ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਖੇਤੀ ਅਧਾਰਿਤ ਸਿਰਫ਼ ਤੇ ਸਿਰਫ਼ ਇਹ ਇਕੋ-ਇਕ ਮਿੱਲ ਸੀ | ਮੌਜੂਦਾ ਸਰਕਾਰ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਇਹ ਮਿੱਲ ਮੁੜ ਸ਼ੁਰੂ ਕੀਤੀ ਜਾਵੇਗੀ | ਪਰ ਹੁਣ ਕਿਸਾਨਾਂ ਦੀ ਸਲਾਹ ਬਿਨਾਂ ਇਸਦੀ ਕੀਮਤੀ ਜ਼ਮੀਨ ਘੱਟੇ ਕੌਡੀਆਂ ਕੀਤੀ ਜਾ ਰਹੀ ਹੈ | ਯਾਦ ਰਹੇ ਕਿ ਇਸ ਮਿੱਲ ਵਿਚ 60 ਫ਼ੀਸਦੀ ਹਿੱਸੇਦਾਰੀ ਕਿਸਾਨਾਂ ਦੀ ਹੈ, ਜਿਹਨਾਂ ਨੂੰ ਪੁੱਛਿਆ ਨਹੀਂ ਜਾ ਰਿਹਾ | ਇਸ ਮੌਕੇ ਕਿਸਾਨ ਆਗੂਆਂ ਮੰਗ ਕੀਤੀ ਕਿ ਗਿ੍ਫ਼ਤਾਰ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ | ਇਹ ਖੰਡ ਮਿੱਲ ਮੁੜ ਚਾਲੂ ਕਰਕੇ ਸਰਕਾਰ ਆਪਣਾ ਵਾਅਦਾ ਪੂਰਾ ਕਰੇ |

Ad Position 22
No active advertisement
ਪਿਛਲੀ ਖ਼ਬਰ ਪਹਿਲਾਂ ਰੋਡ ਟੈਕਸ ਤੇ ਫਿਰ ਟੋਲ ਟੈਕਸ ਪਰ ਸਹੂਲਤਾਂ ਨੂੰ ਤਰਸ ਰਹੇ ਲੋਕ <br/> ਅਗਲੀ ਖ਼ਬਰ 270 ਗ੍ਰਾਮ ਹੈਰੋਇਨ ਤੇ ਪਿਸਟਲ ਸਮੇਤ 2 ਵਿਅਕਤੀ ਗਿ੍ਫ਼ਤਾਰ
Ad Position 24