19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਅਫ਼ੀਮ ਬਰਾਮਦ

Ad Position 21
No active advertisement
ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਇਲਾਕੇ ਸਰਾਏ ਅਮਾਨਤ ਖਾਂ ਵਿਖੇ ਬੀ.ਐੱਸ.ਐੱਫ ਦੇ ਜਵਾਨਾਂ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 864 ਗ੍ਰਾਮ ਅਫੀਮ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀ.ਐੱਸ.ਐੱਫ ਦੀ 181 ਬਟਾਲੀਅਨ ਦੇ ਕੰਪਨੀ ਕਮਾਂਡਰ ਸੁਮੀਰ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਇਕ ਵਜਨਦਾਰ ਲਿਫਾਫਾ ਡਰੋਨ ਰਾਹੀਂ ਪਾਕਿਸਤਾਨ ਦੀ ਤਰਫੋਂ ਆਇਆ ਹੈ ਤਾਂ ਤੁਰੰਤ ਉਹ ਪੁਲਿ ਪਾਰਟੀ ਸਮੇਤ ਪੁੱਜੇ ਅਤੇ ਲਿਫਾਫੇ ਨੂੰ ਖੋਲ ਕੇ ਉਸ ਦਾ ਵਜਨ ਚੈਕ ਕੀਤਾ ਤਾਂ ਉਸ ਵਿਚੋਂ 864 ਗ੍ਰਾਮ ਅਫੀਮ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 39ਵਾਂ ਦਿਨ ਪੰਜਾਬ ਪੁਲਿਸ ਵਲੋਂ 548 ਥਾਈਾ ਛਾਪੇਮਾਰੀ, 224 ਕਾਬੂ <br/> ਅਗਲੀ ਖ਼ਬਰ ਪਹਿਲਾਂ ਰੋਡ ਟੈਕਸ ਤੇ ਫਿਰ ਟੋਲ ਟੈਕਸ ਪਰ ਸਹੂਲਤਾਂ ਨੂੰ ਤਰਸ ਰਹੇ ਲੋਕ <br/>
Ad Position 24