19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਈ ਮਨਜੀਤ ਸਿੰਘ ਵਲੋਂ 6 ਮਾਰਚ ਦੇ ਪੰਥਕ ਇਕੱਠ ਸੰਬੰਧੀ ਸੰਗਤਾਂ ਨਾਲ ਵਿਚਾਰਾਂ <br/>

Ad Position 21
No active advertisement
ਅਜੀਤ ਡੈਸਕ 01-03-2026
ਖੇਮਕਰਨ, 28 ਫਰਵਰੀ (ਰਾਕੇਸ਼ ਕੁਮਾਰ ਬਿੱਲਾ)-ਆਲ ਇੰਡੀਆ ਸਿੱਖ ਸਟੂਡੇਟਸ ਯੂਨੀਅਨ ਦੇ ਸਾਬਕਾ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਹਾੜੇ 'ਤੇ 6 ਮਾਰਚ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ( ਨੇੜੇ ਖੇਮਕਰਨ) ਵਿਖੇ ਕਰਵਾਏ ਜਾ ਰਹੇ ਪੰਥਕ ਇਕੱਠ ਨੂੰ ਲੈ ਕੇ ਸਮਾਗਮ ਦੇ ਮੁੱਖ ਪ੍ਰਬੰਧਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਵਲੋਂ ਇਲਾਕੇ ਦੇ ਪਿੰਡਾਂ 'ਚ ਲਗਾਤਾਰ ਪਿੰਡਾਂ ਵਾਸੀਆਂ ਨਾਲ ਮੀਟਿੰਗਾਂ ਕਰਕੇ ਸੰਗਤਾਂ ਨੂੰ ਸਮਾਗਮ 'ਚ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਿਸ ਕਰਕੇ ਉੱਕਤ ਪੰਥਕ ਇਕੱਤਰਤਾਂ 'ਚ ਸੰਗਤਾਂ ਬਹੁਤ ਭਾਰੀ ਗਿਣਤੀ 'ਚ ਹਾਜ਼ਰੀ ਭਰਨਗੀਆਂ | ਇਸ ਸਮਾਗਮ ਸਬੰਧੀ ਭਾਈ ਮਨਜੀਤ ਸਿੰਘ ਨੇ ਸਰਹੱਦੀ ਪਿੰਡ ਕਾਲੀਆ ਸਕੱਤਰਾ ਵਾਸੀ ਸੰਗਤਾਂ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਮੀਟਿੰਗ ਕੀਤੀ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਪਿੰਡਾਂ 'ਚੋੋਂ ਵੱਧ ਤੋਂ ਵੱਧ ਸੰਗਤਾਂ ਵਿਚ ਸਮਾਗਮ 'ਚ ਸ਼ਾਮਿਲ ਹੋਣਾ ਚਾਹੀਦਾ ਹੈ, ਕਿਉਂਕਿ ਭਾਈ ਅਮਰੀਕ ਸਿੰਘ ਨੇ ਸੰਨ 1984 'ਚ ਸਾਕਾ ਨੀਲਾ ਤਾਰਾ ਵਿਚ ਸਿੱਖ ਕੌਮ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਸਮੇਤ ਅਨੇਕਾਂ ਸ਼ਹੀਦ ਸਿੰਘਾ ਨਾਲ ਸ਼ਹੀਦੀ ਦਾ ਜਾਮ ਪੀਤਾ | ਮੀਟਿੰਗ ਵਿਚ ਮਹਿੰਗਾ ਸਿੰਘ, ਅੰਗਰੇਜ ਸਿੰਘ, ਸ਼ੇਰ ਸਿੰਘ, ਬਲਦੇਵ ਸਿੰਘ, ਗੁਰਚੇਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸ਼੍ਰੋਮਣੀ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਕੀਤਾ ਸਵਾਗਤ <br/>
Ad Position 24