19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਰੇਟਾ ਗੱਡੀ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 01-03-2026
ਤਰਨ ਤਾਰਨ, 28 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਕਰੇਟਾ ਗੱਡੀ ਦੇ ਅਣਪਛਾਤੇ ਚਾਲਕ ਵਲੋਂ ਵਿਅਕਤੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਥਾਣਾ ਭਿੱਖੀਵਿੰਡ ਵਿਖੇ ਵਿਜੇ ਮਸੀਹ ਪੁੱਤਰ ਬਹਾਦਰ ਮਸੀਹ ਵਾਸੀ ਮਜੀਠਾ ਜ਼ਿਲ੍ਹਾ ਅੰਮਿ੍ਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ 11 ਫਰਵਰੀ ਨੂੰ ਉਹ ਅਤੇ ਇਮਾਨੂ ਮਸੀਹ ਵੀ ਪੰਜਾਬ ਰਾਇਲ ਕਿੰਗ ਪੈਲਸ ਮਾੜੀਗੌੜ ਸਿੰਘ ਭਿੱਖੀਵਿੰਡ ਵਿਖੇ ਕੰਮ ਕਰਨ ਤੋਂ ਬਾਅਦ ਵਾਪਿਸ ਅੰਮਿ੍ਤਸਰ ਜਾਣ ਲਈ ਸੜਕ 'ਤੇ ਖ਼ੜੇ ਸੀ ਤਾਂ ਇਕ ਕਾਲੇ ਰੰਗ ਦੀ ਕਰੇਟਾ ਕਾਰ ਆਈ, ਜਿਸ ਦੇ ਡਰਾਈਵਾਰ ਨੇ ਇਮਾਨੂੰ ਮਸੀਹ ਨੂੰ ਸਾਈਡ ਮਾਰ ਦਿੱਤੀ ਅਤੇ ਉਹ ਸੜਕ 'ਤੇ ਡਿੱਗ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਹਾਲਤ ਜਿਆਦਾ ਖ਼ਰਾਬ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਅੰਮਿ੍ਤਸਰ ਰੈਫਰ ਕਰ ਦਿੱਤਾ, ਜੋ ਕਿ ਇਲਾਜ ਅਧੀਨ ਹੈ | ਜਾਂਚ ਅਧਿਕਾਰੀ ਏ.ਐੱਸ.ਆਈ.ਨਿਰਮਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਕਰੇਟਾ ਗੱਡੀ ਚਾਲਕ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕਰਨਬੀਰ ਸਿੰਘ ਬੁਰਜ ਦੀ ਅਗਵਾਈ ਹੇਠ ਬਰਨਾਲਾ ਰੈਲੀ ਲਈ ਕਾਫਲਾ ਰਵਾਨਾ <br/> ਅਗਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ <br/>
Ad Position 24